21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਅਸੀਂ ਭਾਰਤ ਤੇ ਰੂਸ ਨੂੰ ਚੀਨ ਦੇ ਹੱਥੋਂ ਗੁਆ ਲਿਆ-ਟਰੰਪ

Ad Position 21
No active advertisement
ਅਜੀਤ ਡੈਸਕ 06-09-2025
ਵਾਸ਼ਿੰਗਟਨ, 5 ਸਤੰਬਰ (ਪੀ.ਟੀ.ਆਈ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਅਜਿਹਾ ਲੱਗਦਾ ਹੈ ਕਿ ਅਸੀਂ ਭਾਰਤ ਅਤੇ ਰੂਸ ਨੂੰ ਸਭ ਤੋਂ ਡੂੰਘੇ, ਸਭ ਤੋਂ ਵਧ ਹਨੇਰੇ ਵਾਲੇ ਚੀਨ ਕੋਲ ਗੁਆ ਦਿੱਤਾ ਹੈ, ਕਿਉਂਕਿ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਾਲੇ ਸੰਬੰਧ ਪਿਛਲੇ ਦੇ ਦਹਾਕਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਸੰਭਾਵਿਤ ਮਾੜੇ ਦੌਰ 'ਚੋਂ ਲੰਘ ਰਹੇ ਹਨ | ਟਰੰਪ ਦੀ ਇਹ ਤਾਜ਼ਾ ਪੋਸਟ ਸੋਸ਼ਲ ਮੀਡੀਆ 'ਤੇ ਚੀਨ ਦੇ ਸ਼ਹਿਰ ਤਿਨਜਿਨ 'ਚ ਸ਼ੰਘਾਈ ਸਹਿਯੋਗ ਸੰਗਠਨ ਸਿਖਰ ਸੰਮੇਲਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਾਲੇ ਹੋਈ ਗਰਮਜੋਸ਼ੀ ਤੋਂ ਬਾਅਦ ਆਈ ਹੈ, ਜਿਸ ਨੇ ਵਿਸ਼ਵ ਦਾ ਧਿਆਨ ਖਿੱਚਿਆ ਹੈ | ਟਰੰਪ ਨੇ ਕਿਹਾ ਕਿ ਅਜਿਹਾ ਲਗਦਾ ਹੈ ਕਿ ਅਸੀਂ ਭਾਰਤ ਅਤੇ ਰੂਸ ਨੂੰ ਸਭ ਤੋਂ ਡੂੰਘੇ, ਸਭ ਤੋਂ ਵਧ ਹਨੇਰੇ ਵਾਲੇ ਚੀਨ ਕੋਲ ਗੁਆ ਦਿੱਤਾ ਹੈ | ਉਨ੍ਹਾਂ ਦਾ ਇਕੱਠਿਆਂ ਲੰਮਾ ਅਤੇ ਖੁਸ਼ਹਾਲ ਭਵਿੱਖ ਹੋਵੇ | ਜ਼ਿਕਰਯੋਗ ਹੈ ਕਿ ਭਾਰਤੀ ਵਸਤੂਆਂ 'ਤੇ ਟਰੰਪ ਵਲੋਂ 50 ਫੀਸਦੀ ਟੈਰਿਫ ਅਤੇ ਭਾਰਤ ਵਲੋਂ ਰੂਸ ਤੋਂ ਕੱਚੇ ਤੇਲ ਦੀ ਖਰੀਦ 'ਤੇ ਵਾਧੂ 25 ਫੀਸਦੀ ਟੈਰਿਫ ਲਗਾਏ ਜਾਣ ਤੋਂ ਬਾਅਦ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਲੇ ਸਬੰਧਾਂ 'ਚ ਦਰਾਰ ਆਈ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਆਏ ਹੜ੍ਹ-ਸ਼ਿਵਰਾਜ ਚੌਹਾਨ ਅਗਲੀ ਖ਼ਬਰ ਮੋਦੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਜਲਦ ਕਰਨਗੇ ਦੌਰਾ
Ad Position 24