21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਆਏ ਹੜ੍ਹ-ਸ਼ਿਵਰਾਜ ਚੌਹਾਨ

Ad Position 21
No active advertisement
ਅਜੀਤ ਡੈਸਕ 06-09-2025

ਆਉਣ ਵਾਲੀਆਂ ਚੁਣੌਤੀਆਂ ਪ੍ਰਤੀ ਦਿੱਤੀ ਚਿਤਾਵਨੀ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 5 ਸਤੰਬਰ-ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਇਕ ਦਿਨਾ ਦੌਰਾ ਕਰ ਕੇ ਪਰਤੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ੁੱਕਰਵਾਰ ਨੂੰ ਸੂਬੇ 'ਚ ਆਏ ਹੜ੍ਹਾਂ ਲਈ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਜ਼ਿੰਮੇਵਾਰ ਦੱਸਿਆ | ਚੌਹਾਨ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਲਿਖਿਆ ਕਿ ਜਦੋਂ ਅਟਲ ਬਿਹਾਰੀ ਵਾਜਪਾਈ ਪ੍ਰਧਾਨ ਮੰਤਰੀ ਸਨ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਫ਼ਸਲਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਨਦੀਆਂ ਦੇ ਕਿਨਾਰੇ 'ਤੇ ਬੰਨ੍ਹ ਮਜ਼ਬੂਤ ਅਤੇ ਉੱਚੇ ਕੀਤੇ ਗਏ, ਪਰ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਉਹ ਕਮਜ਼ੋਰ ਹੋ ਗਏ, ਜਿਸ ਕਾਰਨ ਪਿੰਡਾਂ 'ਚ ਪਾਣੀ ਆ ਗਿਆ | ਖੇਤੀ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਦੀ ਰਿਪੋਰਟ ਪ੍ਰਧਾਨ ਮੰਤਰੀ ਦੇ ਸਪੁਰਦ ਕਰਨਗੇ |
ਕੇਂਦਰ ਸਰਕਾਰ ਪੰਜਾਬ ਨਾਲ ਖੜ੍ਹੀ ਹੈ
ਖੇਤੀ ਮੰਤਰੀ ਨੇ ਪੰਜਾਬ ਦੇ ਹਾਲਾਤ 'ਤੇ ਸਰੋਕਾਰ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ 'ਚ ਪਾਣੀ ਦਾ ਕਹਿਰ ਜਾਰੀ ਹੈ | ਫ਼ਸਲਾਂ ਤਬਾਹ ਅਤੇ ਬਰਬਾਦ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ 'ਚ ਕੇਂਦਰ ਸਰਕਾਰ ਪੰਜਾਬ ਦੀ ਜਨਤਾ ਅਤੇ ਕਿਸਾਨਾਂ ਦੇ ਨਾਲ ਖੜ੍ਹੀ ਹੈ | ਉਨ੍ਹਾਂ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਸ ਸੰਕਟ ਤੋਂ ਬਾਹਰ ਕੱਢਣ ਲਈ ਛੋਟੀਆਂ, ਮੱਧਮ ਅਤੇ ਲੰਮੇਂ ਸਮੇਂ ਦੀਆਂ ਯੋਜਨਾਵਾਂ ਬਣਾਉਣੀਆਂ ਹੋਣਗੀਆਂ | ਖੇਤੀਬਾੜੀ ਮੰਤਰੀ ਨੇ ਤਾਕੀਦ ਕਰਦਿਆਂ ਕਿਹਾ ਕਿ ਜਦੋਂ ਪਾਣੀ ਉਤਰੇਗਾ ਤਾਂ ਬਿਮਾਰੀ ਫ਼ੈਲਣ ਦਾ ਖ਼ਤਰਾ ਸਾਹਮਣੇ ਹੋਏਗਾ | ਮਰੇ ਹੋਏ ਪਸ਼ੂਆਂ ਨੂੰ ਸੁਰੱਖਿਅਤ ਤਰੀਕੇ ਨਾਲ ਵੱਖ ਕਰਨਾ ਹੋਏਗਾ ਜਿਸ ਨਾਲ ਬਿਮਾਰੀ ਨਾ ਫ਼ੈਲੇ | ਉਨ੍ਹਾਂ ਕਿਹਾ ਕਿ ਖੇਤਾਂ 'ਚ ਸਿਲਟ ਜਮ੍ਹਾਂ ਹੋ ਗਈ ਹੈ, ਉਸ ਨੂੰ ਹਟਾਉਣ ਦੀ ਯੋਜਨਾ ਬਣਾਉਣੀ ਹੋਏਗੀ ਤਾਂ ਜੋ ਅਗਲੀ ਫ਼ਸਲ 'ਤੇ ਸੰਕਟ ਨਾ ਰਹੇ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਨਰਿੰਦਰ ਸਿੰਘ ਅਤੇ ਜਲੰਧਰ ਦੀ ਡਾ. ਅੰਜਨਾ ਭਾਟੀਆ ਸਮੇਤ 81 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਅਗਲੀ ਖ਼ਬਰ ਅਸੀਂ ਭਾਰਤ ਤੇ ਰੂਸ ਨੂੰ ਚੀਨ ਦੇ ਹੱਥੋਂ ਗੁਆ ਲਿਆ-ਟਰੰਪ
Ad Position 24