21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਖੜਾ ਡੈਮ 'ਚ ਪਾਣੀ ਦਾ ਪੱਧਰ ਕੁਝ ਘਟਿਆ-ਬੈਂਸ

Ad Position 21
No active advertisement
ਅਜੀਤ ਡੈਸਕ 06-09-2025

ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਕਰਨੈਲ ਸਿੰਘ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਹਰੀਵਾਲ ਵਿਖੇ ਨੁਕਸਾਨੇ ਸਤਲੁਜ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਚੱਲ ਰਹੇ ਕੰਮ 'ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤੇ ਕਿਹਾ ਕਿ ਸਭ ਦੇ ਸਹਿਯੋਗ ਨਾਲ ਇਹ ਕੰਮ ਜਲਦੀ ਪੂਰਾ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜੰਬੋ ਬੈਗਾਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪ੍ਰਮਾਤਮਾ ਦੀ ਕਿ੍ਪਾ ਨਾਲ ਭਾਖੜਾ ਡੈਮ ਦਾ ਪੱਧਰ ਹੁਣ 1678.66 ਫੁੱਟ 'ਤੇ ਆ ਗਿਆ ਹੈ, ਜੋ ਕੱਲ੍ਹ 1679.05 ਸੀ, ਲਗਭਗ ਅੱਧਾ ਫੁੱਟ ਘਟ ਗਿਆ ਹੈ ਅਤੇ ਅਗਲੇ ਕੁਝ ਦਿਨਾਂ 'ਚ ਮੀਂਹ ਪਹਿਲਾਂ ਨਾਲੋਂ ਘੱਟ ਹੈ, ਹਰ ਪਾਸੇ ਮੌਸਮ ਠੀਕ ਹੋਣ ਦਾ ਅਨੁਮਾਨ ਹੈ, ਇਹ ਰਾਹਤ ਵਾਲੀ ਖ਼ਬਰ ਹੈ | ਉਨ੍ਹਾਂ ਕਿਹਾ ਕਿ ਉਹ ਲਗਾਤਾਰ ਹਾਲਾਤ 'ਤੇ ਨਜ਼ਰ ਰੱਖ ਰਹੇ ਹਨ | ਉਨ੍ਹਾਂ ਇਲਾਕਾ ਨਿਵਾਸੀਆਂ ਖਾਸ ਕਰਕੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਅÏਖੀ ਘੜੀ 'ਚ ਹਰ ਕਿਸੇ ਦਾ ਸਾਥ ਮਿਲਿਆ ਹੈ, ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼, ਧਾਰਮਿਕ ਸ਼ਖਸੀਅਤਾਂ, ਸਮਾਜ ਸੇਵੀ ਸੰਗਠਨ, ਪੰਚ, ਸਰਪੰਚ, ਯੂਥ ਕਲੱਬ, ਅÏਰਤਾਂ ਅਤੇ ਖਾਸ ਤੌਰ 'ਤੇ ਮੇਰੇ ਨੌਜਵਾਨ ਵੀਰਾਂ ਨੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਹਤ ਤੇ ਬਚਾਅ ਕਾਰਜਾਂ 'ਚ ਜੋ ਭੂਮਿਕਾ ਨਿਭਾਈ ਹੈ, ਉਸ ਦੇ ਲਈ ਉਹ ਰਿਣੀ ਰਹਿਣਗੇ | ਉਨ੍ਹਾਂ ਇਕ ਹੈਲਪ ਲਾਈਨ ਨੰਬਰ 87279-62441 ਜਾਰੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ਦੇ ਖੋਲ੍ਹੇ ਫਲੱਡ ਗੇਟ 10 ਫੁੱਟ ਤੋਂ ਘਟਾ ਕੇ 7 ਫੁੱਟ ਕੀਤੇ ਅਗਲੀ ਖ਼ਬਰ ਘੱਗਰ ਦਰਿਆ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹੈ ਖ਼ਤਰੇ ਦੇ ਨਿਸ਼ਾਨ ਤੋਂ ਉਪਰ
Ad Position 24