21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਖੜਾ ਡੈਮ ਦੇ ਖੋਲ੍ਹੇ ਫਲੱਡ ਗੇਟ 10 ਫੁੱਟ ਤੋਂ ਘਟਾ ਕੇ 7 ਫੁੱਟ ਕੀਤੇ

Ad Position 21
No active advertisement
ਅਜੀਤ ਡੈਸਕ 06-09-2025
ਨੰਗਲ, 5 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪਿਛਲੇ ਦੋ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਪਹਾੜੀ ਇਲਾਕਿਆਂ ਵਿਚ ਬਾਰਿਸ਼ ਤੋਂ ਮਿਲੀ ਕੁਝ ਰਾਹਤ ਕਾਰਨ ਭਾਖੜਾ ਡੈਮ ਦੇ ਪਿੱਛੇ ਗੋਬਿੰਦ ਸਾਗਰ ਝੀਲ ਵਿਚ ਪਾਣੀ ਦਾ ਪੱਧਰ ਅੱਜ ਕੁਝ ਘਟਿਆ ਹੈ | ਅੱਜ 5 ਸਤੰਬਰ ਸ਼ਾਮ ਨੂੰ ਬੀ.ਬੀ.ਐਮ.ਬੀ. ਦੇ ਆਲਾ ਮਿਆਰੀ ਸੂਤਰਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1678.47 ਫੁੱਟ ਦਰਜ ਕੀਤਾ ਗਿਆ, ਜੋ ਕਿ ਖਤਰੇ ਦੇ ਨਿਸ਼ਾਨ ਤੋਂ ਮਹਿਜ ਡੇਢ ਫੁੱਟ ਘੱਟ ਰਹਿ ਗਿਆ ਹੈ | ਭਾਖੜਾ ਡੈਮ ਵਿਚ ਪਾਣੀ ਦੀ ਆਮਦ 70668 ਕਿਊਸਿਕ ਦਰਜ ਕੀਤੀ ਗਈ ਹੈ, ਜਦੋਂਕਿ ਨੰਗਲ ਡੈਮ ਨੂੰ 81361 ਕਿਊਸਿਕ ਪਾਣੀ ਛੱਡਿਆ ਗਿਆ | ਦੱਸਣ ਯੋਗ ਹੈ ਕਿ ਬੀ.ਬੀ.ਐਮ.ਬੀ. ਵਲੋਂ ਭਾਖੜਾ ਡੈਮ ਦੇ ਫਲੱਡ ਗੇਟ ਪਿਛਲੇ ਕਰੀਬ 19 ਦਿਨਾਂ ਤੋਂ ਲਗਾਤਾਰ ਖੋਲ੍ਹੇ ਗਏ ਹਨ, ਜਿਸ ਨੂੰ ਅੱਜ ਵਿਭਾਗ ਵਲੋਂ 10 ਫੁੱਟ ਤੋਂ ਘਟਾ ਕੇ 7 ਫੁੱਟ ਤੱਕ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ, ਡੀ. ਜੀ. ਪੀ. ਤੇ ਹੋਰ ਅਧਿਕਾਰੀ ਵੀ ਪੁੱਜੇ ਹਸਪਤਾਲ ਅਗਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਕੁਝ ਘਟਿਆ-ਬੈਂਸ
Ad Position 24