ਕਪੂਰਥਲਾ, 5 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਕਪੂਰਥਲਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਤੇ ਤਰਨ ਤਾਰਨ 'ਚ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਕੇਂਦਰੀ ਟੀਮ 6 ਸਤੰਬਰ ਨੂੰ 12 ਵਜੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਾਲ ਚੰਡੀਗੜ੍ਹ 'ਚ ਮੀਟਿੰਗ ਕਰ ਕੇ ਪੰਜਾਬ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕਰੇਗੀ | ਦੱਸਿਆ ਜਾਂਦਾ ਹੈ ਕਿ ਇਹ ਟੀਮ ਹੜ੍ਹ ਪ੍ਰਭਾਵਿਤ ਇਨ੍ਹਾਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਨਾਲ ਹੋਏ ਨੁਕਸਾਨ ਸੰਬੰਧੀ ਮੁੱਢਲੀ ਜਾਣਕਾਰੀ ਹਾਸਿਲ ਕਰ ਚੁੱਕੀ ਹੈ |