21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਲੁਧਿਆਣਾ ਦੇ ਪਿੰਡ ਸਸਰਾਲੀ ਨੇੜੇ ਸਤਲੁਜ ਦਾ ਬੰਨ੍ਹ ਟੁੱਟਾ <br/>

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਸਤਲੁਜ ਦਰਿਆ 'ਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਸਸਰਾਲੀ ਪਿੰਡ ਦਾ ਧੁੱਸੀ ਬੰਨ੍ਹ ਟੁੱਟ ਗਿਆ, ਜਿਸ ਕਾਰਨ ਸਤਲੁਜ ਦਰਿਆ ਦਾ ਪਾਣੀ ਫ਼Ïਜ ਅਤੇ ਰਾਹਤ ਟੀਮਾਂ ਵਲੋਂ ਬਣਾਏ ਗਏ ਅਸਥਾਈ ਬੰਨ੍ਹ ਤੱਕ ਲਗਭਗ ਦੋ-ਦੋ ਫੁੱਟ ਪਹੁੰਚ ਗਿਆ, ਜਿਸ ਨੂੰ ਲੈ ਕੇ ਪਿੰਡ ਵਾਸੀ ਚਿੰਤਤ ਹਨ | ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਵੀ ਅਫਵਾਹ ਤੋਂ ਸ਼ਹਿਰ ਵਾਸੀਆਂ ਨੂੰ ਬਚਣ ਦੀ ਅਪੀਲ ਕੀਤੀ ਗਈ ਹੈ ਪਰ ਲਗਾਤਾਰ ਸਤਲੁਜ 'ਚ ਵਧ ਰਹੇ ਪਾਣੀ ਦੇ ਵਹਾਅ ਨੂੰ ਲੈ ਕੇ ਹਰ ਇਕ ਸ਼ਹਿਰ ਵਾਸੀ ਦੇ ਚਿਹਰੇ 'ਤੇ ਚਿੰਤਾ ਦੀਆਂ ਲਕੀਰਾਂ ਝਲਕਦੀਆਂ ਰਹੀਆਂ ਤੇ ਦਿਨ ਭਰ ਜਿਥੇ ਅਫਵਾਹਾਂ ਦਾ ਬਾਜ਼ਾਰ ਗਰਮ ਰਿਹਾ ਉੱਥੇ ਹੀ ਨੇੜੇ-ਤੇੜੇ ਦੇ ਪਿੰਡਾਂ ਤੋਂ ਇਲਾਵਾ, ਜਿਨ੍ਹਾਂ ਖੇਤਰਾਂ 'ਚ ਪਾਣੀ ਆਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ, ਉਨ੍ਹਾਂ ਵਲੋਂ ਵਾਰ-ਵਾਰ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਸੀ | ਦੇਰ ਰਾਤ ਤੱਕ ਕੁਝ ਵੀਡੀਓ ਅਤੇ ਅਨਾਊਾਸਮੈਂਟਾਂ ਦੀਆਂ ਆਡੀਓ ਸੋਸ਼ਲ ਮੀਡੀਆ ਉਪਰ ਘੁੰਮਦੀਆਂ ਰਹੀਆਂ, ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਵੀ ਵੀਡੀਓ ਜਾਂ ਆਡੀਓ ਦੀ ਪੁਸ਼ਟੀ ਨਹੀਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਣ-ਅਸ਼ਵਨੀ ਕੁਮਾਰ ਅਗਲੀ ਖ਼ਬਰ ਕੇਂਦਰੀ ਟੀਮ ਵਲੋਂ ਪੰਜਾਬ ਦੇ ਮੁੱਖ ਸਕੱਤਰ ਨਾਲ ਮੀਟਿੰਗ ਅੱਜ
Ad Position 24