21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪ੍ਰਧਾਨ ਮੰਤਰੀ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਣ-ਅਸ਼ਵਨੀ ਕੁਮਾਰ

Ad Position 21
No active advertisement
ਅਜੀਤ ਡੈਸਕ 06-09-2025
ਨਵੀਂ ਦਿੱਲੀ, 5 ਸਤੰਬਰ (ਪੀ.ਟੀ.ਆਈ.)-ਸਾਬਕਾ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਿਨਾਂ ਦੇਰ ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਦੇਣ ਲਈ ਜ਼ੋਰ ਦਿੱਤਾ ਅਤੇ ਆਸ ਪ੍ਰਗਟ ਕੀਤੀ ਕਿ ਖੇਤੀਬਾੜੀ ਮੰਤਰੀ ਸ਼ਿਵ ਰਾਜ ਚੌਹਾਨ ਦੀ ਸੂਬਾ ਫੇਰੀ ਸੂਬੇ ਦੇ ਕਿਸਾਨਾਂ ਵਾਸਤੇ ਤੁਰੰਤ ਰਾਹਤ ਪ੍ਰਦਾਨ ਕਰੇਗੀ | ਉਨ੍ਹਾਂ ਨੇ ਕਿਹਾ ਕਿ ਬੇਹਸਾਬਾ ਆਏ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਸਰਵੇ ਕਰਨ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੀ ਪੰਜਾਬ ਫੇਰੀ ਕਿਸਾਨਾਂ ਅਤੇ ਪ੍ਰਭਾਵਿਤ ਦੁੱਖੀ ਲੋਕਾਂ ਲਈ ਤੁਰੰਤ ਰਾਹਤ ਲਿਆਵੇਗੀ | ਨਾਲ ਹੀ ਉਨ੍ਹਾਂ ਕਿਹਾ ਕਿ ਇਸ ਨੂੰ ਰਾਜਨੀਤਕ ਰੋਟੀਆਂ ਸੇਕਣ ਦਾ ਵਸੀਲਾ ਨਹੀਂ ਬਣਾਇਆ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਪੱਖਪਾਤ ਨੂੰ ਛੱਡ ਕੇ ਦੁਖੀ ਲੋਕਾਂ ਲਈ ਇਕੱਠੇ ਹੋ ਕੇ ਖੜ੍ਹਨ | ਇਸ ਦੁਖਾਂਤ ਦੀ ਵਿਸ਼ਾਲਤਾ ਅਤੇ ਸੂਬਾ ਸਰਕਾਰ ਦੇ ਸੀਮਤ ਸ੍ਰੋਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ, ਪ੍ਰਭਾਵਿਤ ਲੋਕਾਂ ਦੀ ਵਿੱਤੀ ਸਹਾਇਤਾ ਵਾਸਤੇ ਪੰਜਾਬ ਸਰਕਾਰ ਨੂੰ ਤੁਰੰਤ ਮਦਦ ਦੇਵੇ ਤੇ ਨਾਲ ਹੀ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਦੇ ਬੁਨਿਆਦੀ ਢਾਂਚੇ ਦੀ ਮੁੜ੍ਹ ਉਸਾਰੀ ਸਮੇਤ ਇਸ ਦੀਆਂ ਆਫ਼ਤ ਪ੍ਰਬੰਧਨ ਸਮੱਰਥਾਵਾਂ ਤੇ ਕਿਸਾਨ ਭਾਈਚਾਰੇ ਨੂੰ ਕਰਜ਼ਾ ਰਾਹਤ ਲਈ ਵੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਾ-ਰਾਸ਼ਟਰਪਤੀ ਅਗਲੀ ਖ਼ਬਰ ਲੁਧਿਆਣਾ ਦੇ ਪਿੰਡ ਸਸਰਾਲੀ ਨੇੜੇ ਸਤਲੁਜ ਦਾ ਬੰਨ੍ਹ ਟੁੱਟਾ <br/>
Ad Position 24