ਨਵੀਂ ਦਿੱਲੀ, 5 ਸਤੰਬਰ (ਪੀ ਟੀ ਆਈ)-ਇਸ ਸਾਲ ਮੌਨਸੂਨ ਦੌਰਾਨ ਕੁਦਰਤੀ ਆਫ਼ਤਾਂ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰ ਪ੍ਰਭਾਵਿਤ ਲੋਕਾਂ ਨਾਲ ਦੱੁਖ ਸਾਂਝਾ ਕਰਦਾ ਹੈ ਅਤੇ ਇਸ ਸੰਕਟ ਦੇ ਸਮੇਂ ਉਨ੍ਹਾਂ ਦੇ ਨਾਲ ਹੈ | ਪਹਾੜਾਂ 'ਚ ਬੱਦਲ ਫਟਣ ਅਤੇ ਮੈਦਾਨਾਂ 'ਚ ਭਾਰੀ ਮੀਂਹ ਪੈਣ ਕਾਰਨ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਪੰਜਾਬ, ਅਸਾਮ ਅਤੇ ਦੇਸ਼ ਦੇ ਹੋਰ ਬਹੁਤ ਸਾਰੇ ਹਿੱਸਿਆਂ 'ਚ ਬਹੁਤ ਤਬਾਹੀ ਹੋਈ ਹੈ ਅਤੇ ਅਨੇਕਾਂ ਮੌਤਾਂ ਹੋਈਆਂ ਹਨ | ਮੁਰਮੂ ਨੇ ਐਕਸ 'ਤੇ ਪੋਸਟ ਜਾਰੀ ਕਰਦਿਆਂ ਕਿਹਾ ਕਿ ਇਸ ਸਾਲ ਮੌਨਸੂਨ ਦੌਰਾਨ ਜਦੋਂ ਵੀ ਮੈਨੂੰ ਕੁਦਰਤੀ ਆਫ਼ਤਾਂ ਬਾਰੇ ਪਤਾ ਲੱਗਦਾ ਹੈ, ਮੈਨੂੰ ਹਰ ਵਾਰ ਬਹੁਤ ਦੁੱਖ ਹੁੰਦਾ ਹੈ | ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਰਾਸ਼ਟਰ ਦੁੱਖ ਸਾਂਝਾ ਕਰਦਾ ਹੈ ਅਤੇ ਇਸ ਸੰਕਟ 'ਚ ਮੈਂ ਉਨ੍ਹਾਂ ਦੇ ਨਾਲ ਹਾਂ |