28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭਾਰਤ ਤੇ ਅਮਰੀਕਾ ਵਿਚਾਲੇ ਖ਼ਾਸ ਸੰਬੰਧ ਚਿੰਤਾ ਕਰਨ ਦੀ ਕੋਈ ਲੋੜ ਨਹੀਂ-ਟਰੰਪ

Ad Position 21
No active advertisement
ਅਜੀਤ ਡੈਸਕ 07-09-2025

ਟਰੰਪ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹਾਂ-ਮੋਦੀ
ਨਿਊਯਾਰਕ/ਵਾਸ਼ਿੰਗਟਨ, 6 ਸਤੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਤੇ ਸੰਯੁਕਤ ਰਾਜ ਅਮਰੀਕਾ ਦੇ ਖ਼ਾਸ ਸੰਬੰਧ ਹਨ ਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਦੋਵਾਂ ਦੇਸ਼ਾਂ 'ਚ ਕਦੇ-ਕਦੇ ਕੁੱਝ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ | ਇਹ ਗੱਲ ਉਨ੍ਹਾਂ ਵਾਸ਼ਿੰਗਟਨ ਤੇ ਦਿੱਲੀ ਵਿਚਾਲੇ ਟੈਕਸ ਤੇ ਰੂਸੀ ਤੇਲ ਦੀ ਖ਼ਰੀਦ ਨੂੰ ਲੈ ਕੇ ਚੱਲ ਰਹੇ ਮੌਜੂਦਾ ਤਣਾਅ ਵਿਚਕਾਰ ਕਹੀ ਹੈ | ਓਵਲ ਆਫ਼ਿਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਮੈਂ ਹਮੇਸ਼ਾ ਨਰਿੰਦਰ ਮੋਦੀ ਦਾ ਦੋਸਤ ਰਹਾਂਗਾ, ਉਹ ਇਕ ਮਹਾਨ ਪ੍ਰਧਾਨ ਮੰਤਰੀ ਹਨ | ਉਹ ਮਹਾਨ ਹਨ | ਮੈਂ ਹਮੇਸ਼ਾ ਦੋਸਤ ਰਹਾਂਗਾ, ਪਰ ਮੈਨੂੰ ਇਹ ਪਸੰਦ ਨਹੀਂ ਕਿ ਉਹ ਇਸ ਖ਼ਾਸ ਪਲ 'ਚ ਕੀ ਕਰ ਰਹੇ ਹਨ | ਟਰੰਪ ਨੇ ਮੁਸਕਰਾਉਂਦੇ ਹੋਏ ਅੱਗੇ ਕਿਹਾ ਕਿ ਭਾਰਤ ਤੇ ਸੰਯੁਕਤ ਰਾਜ ਅਮਰੀਕਾ ਦੇ ਖ਼ਾਸ ਸੰਬੰਧ ਹਨ | ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ | ਕਦੇ-ਕਦੇ ਸਾਡੇ ਵਿਚਾਲੇ ਕੁਝ ਮਾਮਲੇ ਹੋ ਜਾਂਦੇ ਹਨ | ਰਾਸ਼ਟਰਪਤੀ ਇਹ ਜਵਾਬ ਉਦੋਂ ਦੇ ਰਹੇ ਸਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਭਾਰਤ ਨਾਲ ਸੰਬੰਧਾਂ ਨੂੰ ਮੁੜ ਸਥਾਪਿਤ ਕਰਨ ਲਈ ਤਿਆਰ ਹਨ ਕਿਉਂਕਿ ਦੋਵਾਂ ਦੇਸ਼ਾਂ ਵਿਚਾਲੇ ਸੰਬੰਧ ਪਿਛਲੇ ਦੋ ਦਹਾਕਿਆਂ 'ਚ ਸੰਭਵ ਤੌਰ 'ਤੇ ਸਭ ਤੋਂ ਮਾੜੇ ਦੌਰ 'ਚੋਂ ਗੁਜ਼ਰ ਰਹੇ ਹਨ | ਟਰੰਪ ਨੇ ਇਹ ਵੀ ਕਿਹਾ ਕਿ ਉਹ ਬਹੁਤ ਨਿਰਾਸ਼ ਹਨ ਕਿ ਭਾਰਤ ਰੂਸ ਤੋਂ ਐਨਾ ਜ਼ਿਆਦਾ ਤੇਲ ਖ਼ਰੀਦ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀ ਮੁੱਖ ਮੰਤਰੀ ਵਲੋਂ ਪੰਜਾਬ ਲਈ 5 ਕਰੋੜ ਦੀ ਵਿੱਤੀ ਸਹਾਇਤਾ ਦਾ ਐਲਾਨ ਅਗਲੀ ਖ਼ਬਰ ਹੜ੍ਹਾਂ ਕਾਰਨ 2 ਹਜ਼ਾਰ ਪਿੰਡ ਤੇ 4 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 14 ਜ਼ਿਲਿ੍ਹਆਂ 'ਚ 43 ਮੌਤਾਂ-ਚੀਮਾ
Ad Position 24