28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਕੇਂਦਰ ਸਰਕਾਰ-ਅਮਨ ਅਰੋੜਾ, ਚੀਮਾ

Ad Position 21
No active advertisement
ਅਜੀਤ ਡੈਸਕ 07-09-2025
ਐੱਸ. ਏ. ਐੱਸ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਫੋਰਟਿਸ ਹਸਪਤਾਲ ਮੁਹਾਲੀ ਵਿਖੇ ਜ਼ੇਰੇ ਇਲਾਜ ਮੁੱਖ ਮੰਤਰੀ ਭਵਗੰਤ ਮਾਨ ਦਾ ਹਾਲ-ਚਾਲ ਜਾਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀਆਂ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸ. ਚੀਮਾ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵਲੋਂ ਬੀਤੇ ਦਿਨੀਂ ਦਿੱਤੇ ਗਏ ਬਿਆਨ, ਕਿ ਪੰਜਾਬ 'ਚ ਨਾਜਾਇਜ਼ ਮਾਈਨਿੰਗ ਕਾਰਨ ਹੜ੍ਹ ਆਏ ਹਨ, ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ ਤੇ ਭਾਜਪਾ ਆਗੂ ਪੰਜਾਬ ਵਿਰੋਧੀ ਘਟੀਆ ਰਾਜਨੀਤੀ ਕਰ ਰਹੇ ਹਨ | ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜਦੋਂ ਵੀ ਦੇਸ਼ ਦੇ ਕਿਸੇ ਵੀ ਰਾਜ 'ਚ ਹੜ੍ਹ ਜਾਂ ਕੋਈ ਹੋਰ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਕੇਂਦਰ ਸਰਕਾਰ ਵਲੋਂ ਇਕ ਦੋ ਦਿਨਾਂ ਦੇ ਅੰਦਰ-ਅੰਦਰ ਰਾਹਤ ਫ਼ੰਡ ਭੇਜ ਦਿੱਤਾ ਜਾਂਦਾ ਹੈ, ਪਰ ਪੰਜਾਬ 15 ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਪਰ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਰਾਹਤ ਫ਼ੰਡ ਨਹੀਂ ਦਿੱਤਾ | ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਦੇ ਰੋਕੇ ਗਏ 60 ਹਜ਼ਾਰ ਕਰੋੜ ਦੇ ਫ਼ੰਡ ਜਾਰੀ ਕਰਨ ਬਾਰੇ ਆਖਣ 'ਤੇ ਤਾਂ ਮੂੰਹ 'ਚ ਉਂਗਲਾਂ ਪਾ ਲੈਂਦੇ ਹਨ, ਪਰ ਕੁਦਰਤੀ ਆਫ਼ਤ ਮੌਕੇ ਵੀ ਪੰਜਾਬ ਦੇ ਸਿਰ ਝੂਠੇ ਦੋਸ਼ ਲਗਾਉਣ ਦਾ ਮੌਕਾ ਨਹੀਂ ਛੱਡਦੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਨੂੰ ਹੜ੍ਹਾਂ ਦਾ ਕਾਰਨ ਦੱਸਣ ਵਾਲੇ ਭਾਜਪਾ ਆਗੂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ ਤੇ ਹਰਿਆਣਾ 'ਚ ਆਏ ਹੜ੍ਹਾਂ ਲਈ ਕਿਸ ਨੂੰ ਜ਼ਿੰਮੇਵਾਰ ਦੱਸਣਗੇ | ਇਸੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਮਕਾਨ ਉਸਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਨੂੰ ਸਿਆਸਤ ਨੂੰ ਪਾਸੇ ਰੱਖ ਕੇ ਪੰਜਾਬ ਲਈ ਵਿਸ਼ੇਸ਼ ਪੈਕੇਜ਼ ਦੇਣ ਤੇ ਰੋਕੇ ਹੋਏ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1678.07 ਫੁੱਟ ਹੋਇਆ ਅਗਲੀ ਖ਼ਬਰ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਇਜਲਾਸ 'ਚ ਹਿੱਸਾ ਨਹੀਂ ਲੈਣਗੇ ਮੋਦੀ
Ad Position 24