ਨਵੀਂ ਦਿੱਲੀ, 22 ਸਤੰਬਰ (ਪੀ. ਟੀ. ਆਈ.)-ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਇਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਸੰਬੰਧਿਤ ਹਵਾਲਾ ਰਾਸ਼ੀ ਮਾਮਲੇ 'ਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਹੋਏ | ਉਥੱਪਾ ਸਵੇਰੇ 11 ਵਜੇ ਦੇ ਕਰੀਬ ਏਜੰਸੀ ਦੇ ਦਫ਼ਤਰ ਪਹੁੰਚੇ | ਇਸ ਤੋਂ ਪਹਿਲਾਂ ਏਜੰਸੀ ਕ੍ਰਿਕਟਰ ਸੁਰੇਸ਼ ਰੈਨਾ, ਸ਼ਿਖਰ ਧਵਨ, ਅਦਾਕਾਰਾ ਤੇ ਸਾਬਕਾ ਟੀ. ਐਮ. ਸੀ. ਸੰਸਦ ਮੈਂਬਰ ਮਿਮੀ ਚੱਕਰਵਰਤੀ ਤੇ ਬੰਗਾਲੀ ਅਦਾਕਾਰ ਅੰਕੁਸ਼ ਹਾਜ਼ਰਾ ਤੋਂ ਪੁੱਛਗਿੱਛ ਕਰ ਚੁੱਕੀ ਹੈ | ਈ.ਡੀ. ਨੇ ਮੰਗਲਵਾਰ ਤੇ ਬੁੱਧਵਾਰ ਨੂੰ ਇਸੇ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਤੇ ਅਦਾਕਾਰ ਸੋਨੂੰ ਸੂਦ ਨੂੰ ਵੀ ਤਲਬ ਕੀਤਾ ਹੈ |
ਸੱਟੇਬਾਜ਼ੀ ਐਪ ਮਾਮਲੇ 'ਚ ਉਥੱਪਾ ਈ.ਡੀ. ਸਾਹਮਣੇ ਪੇਸ਼ <br/>
ਅਜੀਤ ਡੈਸਕ
23-09-2025