14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹਿਮਾਚਲ ਦੇ ਕੈਬਨਿਟ ਮੰਤਰੀ ਵਿਕਰਮਾਦਿਤਿਆ ਸਿੰਘ ਤੇ ਡਾ. ਅਮਰੀਨ ਕੌਰ ਵਿਆਹ ਬੰਧਨ 'ਚ ਬੱਝੇ <br/>

Ad Position 21
No active advertisement
ਅਜੀਤ ਡੈਸਕ 23-09-2025

ਚੰਡੀਗੜ੍ਹ, 22 ਸਤੰਬਰ (ਪ੍ਰੋ. ਅਵਤਾਰ ਸਿੰਘ)–ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿਤਿਆ ਸਿੰਘ ਤੇ ਪੰਜਾਬ ਯੂਨੀਵਰਸਿਟੀ 'ਚ ਸਹਾਇਕ ਪ੍ਰੋਫੈਸਰ ਡਾ. ਅਮਰੀਨ ਕੌਰ ਸੋਮਵਾਰ ਨੂੰ ਵਿਆਹ ਦੇ ਬੰਧਨ 'ਚ ਬੱਝੇ | ਦੋਵਾਂ ਨੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਚੰਡੀਗੜ੍ਹ ਦੇ ਸੈਕਟਰ 11 ਗੁਰਦੁਆਰਾ ਸਾਹਿਬ ਵਿਖੇ ਸਾਦੇ ਸਮਾਗਮ ਦੌਰਾਨ ਲਾਵਾਂ ਲਈਆਂ | ਇਸ ਦੌਰਾਨ ਸਿਰਫ਼ ਨਜ਼ਦੀਕੀ ਰਿਸ਼ਤੇਦਾਰ ਤੇ ਦੋਸਤ ਹੀ ਸ਼ਾਮਿਲ ਹੋਏ | ਵਿਆਹ ਦੀਆਂ ਰਸਮਾਂ ਤੋਂ ਬਾਅਦ ਚੰਡੀਗੜ੍ਹ ਦੇ ਨਿੱਜੀ ਹੋਟਲ 'ਚ ਪਰਿਵਾਰ ਤੇ ਨਜ਼ਦੀਕੀ ਮਹਿਮਾਨਾਂ ਲਈ ਦੁਪਹਿਰ ਦਾ ਖਾਣਾ ਰੱਖਿਆ ਗਿਆ | ਇਸ ਤੋਂ ਬਾਅਦ ਨਵਾਂ ਵਿਆਹਿਆ ਜੋੜਾ ਸ਼ਿਮਲਾ ਲਈ ਰਵਾਨਾ ਹੋ ਗਿਆ | ਡਾ. ਅਮਰੀਨ ਕੌਰ ਸ. ਜੋਤਿੰਦਰ ਸਿੰਘ ਸੇਖੋਂ ਤੇ ਓਪਿੰਦਰ ਕੌਰ ਦੀ ਧੀ ਹੈ ਤੇ ਇਸ ਸਮੇਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਮਨੋਵਿਗਿਆਨ ਵਿਭਾਗ 'ਚ ਸਹਾਇਕ ਪ੍ਰੋਫੈਸਰ ਹੈ | ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਿਆ ਸਿੰਘ ਸ਼ਿਮਲਾ ਪੇਂਡੂ ਵਿਧਾਨ ਸਭਾ ਹਲਕੇ ਤੋਂ ਦੂਜੀ ਵਾਰ ਵਿਧਾਇਕ ਹਨ | ਇਸ ਮੌਕੇ ਪ੍ਰਤਿਭਾ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜੈ ਰਾਮ ਠਾਕੁਰ, ਰਣਦੀਪ ਸਿੰਘ ਸੂਰਜੇਵਾਲਾ, ਮਨੀਸ਼ ਤਿਵਾੜੀ, ਪਵਨ ਬਾਂਸਲ, ਵਿਜੇਇੰਦਰ ਸਿੰਗਲਾ, ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਤੇ ਮੋਰੱਕੋ ਵਲੋਂ ਰੱਖਿਆ ਸਮਝੌਤਾ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨ-ਰਾਹੁਲ ਗਾਂਧੀ <br/>
Ad Position 24