ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)- ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਦੀ ਠੱਗੀ ਦੇ ਮਾਮਲੇ 'ਚ ਅਦਾਕਾਰਾ ਜੈਕਲਿਨ ਫਰਨਾਂਡਿਜ਼ ਨੂੰ ਦਿੱਲੀ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੀ.ਐਮ.ਐਲ.ਏ. ਕੇਸ ਨੂੰ ਖ਼ਾਰਜ ਕਰਨ ਦੀ ਉਸ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ । ਸੁਣਵਾਈ ਦੌਰਾਨ ਜੈਕਲਿਨ ਫਰਨਾਂਡਿਜ਼ ਨੇ ਇਕ ਫ਼ਿਲਮ ਸਟਾਰ ਵਜੋਂ ਆਪਣੇ ਰੁਤਬੇ ਦਾ ਵੀ ਹਵਾਲਾ ਦਿੱਤਾ, ਪਰ ਸੁਪਰੀਮ ਕੋਰਟ ਨੇ ਫ਼ਿਲਹਾਲ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਆਪਣੇ ਆਦੇਸ਼ ਵਿਚ ਜੈਕਲੀਨ ਖ਼ਿਲਾਫ਼ ਈ.ਡੀ. ਵਲੋਂ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਆਦੇਸ਼ ਨੂੰ ਜੈਕਲਿਨ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਅਦਾਲਤ ਵਿਚ ਆਪਣਾ ਪੱਖ ਰੱਖਦੇ ਹੋਏ ਜੈਕਲਿਨ ਨੇ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਤੇ ਕਿਹਾ ਕਿ ਸੁਕੇਸ਼ ਚੰਦਰਸ਼ੇਖਰ ਦੇ ਅਪਰਾਧਿਕ ਪਿਛੋਕੜ ਦੀ ਉਸ ਨੂੰ ਕੋਈ ਜਾਣਕਾਰੀ ਨਹੀਂ ਸੀ ।
ਜੈਕਲਿਨ ਫਰਨਾਂਡਿਜ਼ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਅਜੀਤ ਡੈਸਕ
23-09-2025