17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਤਖ਼ਤ ਪਟਨਾ ਸਾਹਿਬ ਵਿਖੇ ਰੱਖੀਆਂ ਜਾਣ-ਤਰਲੋਚਨ ਸਿੰਘ <br/>

Ad Position 21
No active advertisement
ਅਜੀਤ ਡੈਸਕ 24-09-2025

ਨਵੀਂ ਦਿੱਲੀ, 23 ਸਤੰਬਰ (ਮਿਸਰਦੀਪ ਭਾਟੀਆ)-ਉੱਘੇ ਸਿੱਖ ਵਿਦਵਾਨ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਸੁਝਾਅ ਦਿੱਤਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੀਆਂ ਪਵਿੱਤਰ ਨਿਸ਼ਾਨੀਆਂ ਨੂੰ ਤਖ਼ਤ ਪਟਨਾ ਸਾਹਿਬ ਵਿਖੇ ਰੱਖਿਆ ਜਾਵੇ | ਸ. ਤਰਲੋਚਨ ਸਿੰਘ ਨੇ ਅੱਗੇ ਕਿਹਾ, ਮੈਨੂੰ ਪਤਾ ਲੱਗਾ ਹੈ ਕਿ ਸੱਭਿਆਚਾਰ ਮੰਤਰਾਲਾ, ਪੁਰਾਤੱਤਵ ਵਿਭਾਗ ਨੇ ਸਾਰੇ ਟੈਸਟ ਕੀਤੇ ਹਨ | ਮੈਨੂੰ ਪਤਾ ਹੈ ਕਿ ਪੰਜਾਬ ਦੇ ਬਹੁਤ ਸਾਰੇ ਪਰਿਵਾਰਾਂ ਕੋਲ ਸਿੱਖ-ਗੁਰੂਆਂ ਦੀਆਂ ਪਵਿੱਤਰ ਨਿਸ਼ਾਨੀਆਂ ਹਨ | ਹਰਦੀਪ ਪੁਰੀ ਅਤੇ ਉਨ੍ਹਾਂ ਦੀ ਪਤਨੀ ਲਕਸ਼ਮੀ ਪੁਰੀ ਦੀ ਸ਼ਰਧਾ ਦੀ ਕਦਰ ਕਰਦੇ ਹੋਏ ਮੈਂ ਸੁਝਾਅ ਦੇਵਾਂਗਾ ਕਿ ਇਨ੍ਹਾਂ ਜੋੜੇ ਸਾਹਿਬਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਸਥਾਨ ਤਖ਼ਤ ਪਟਨਾ ਸਾਹਿਬ ਵਿਖੇ ਰੱਖਿਆ ਜਾਵੇ | ਗੁਰੂ ਗੋਬਿੰਦ ਸਿੰਘ ਨਾਲ ਸੰਬੰਧਿਤ ਨਿੱਜੀ ਨਿਸ਼ਾਨੀਆਂ ਇਸ ਪਵਿੱਤਰ ਗੁਰਦੁਆਰੇ ਵਿਚ ਸੁਰੱਖਿਅਤ ਹਨ |

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਸਤੇਂਦਰ ਜੈਨ ਖ਼ਿਲਾਫ਼ ਵੱਡੀ ਕਾਰਵਾਈ-7.44 ਕਰੋੜ ਦੀਆਂ ਜਾਇਦਾਦਾਂ ਜ਼ਬਤ <br/> ਅਗਲੀ ਖ਼ਬਰ ਕੋਲਕਾਤਾ 'ਚ ਰਿਕਾਰਡ ਮੀਂਹ ਕਰੰਟ ਲੱਗਣ ਨਾਲ 10 ਮੌਤਾਂ <br/>
Ad Position 24