ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹਵਾਲਾ ਰੋਕਥਾਮ ਐਕਟ ਤਹਿਤ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜੈਨ ਨਾਲ ਜੁੜੀਆਂ ਕੰਪਨੀਆਂ ਨਾਲ ਸੰਬੰਧਿਤ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ | ਜ਼ਬਤ ਕੀਤੀਆਂ ਜਾਇਦਾਦਾਂ ਦੀ ਕੁੱਲ ਕੀਮਤ ਲਗਭਗ 7.44 ਕਰੋੜ ਹੋਣ ਦਾ ਅਨੁਮਾਨ ਹੈ | ਇਸ ਨਾਲ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ | ਇਹ ਕਾਰਵਾਈ ਹਵਾਲਾ ਰੋਕਥਾਮ ਐਕਟ ਤਹਿਤ ਕੀਤੀ ਗਈ ਸੀ | ਈ.ਡੀ. ਦੀ ਜਾਂਚ ਸੀ.ਬੀ.ਆਈ. ਦੀ ਇਕ ਐੱਫ਼.ਆਈ.ਆਰ. ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਸਤੇਂਦਰ ਜੈਨ ਨੇ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਫਰਵਰੀ 2015 ਤੇ ਮਈ 2017 ਦੇ ਵਿਚਕਾਰ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਸੀ | ਸੀ.ਬੀ.ਆਈ. ਪਹਿਲਾਂ ਹੀ ਇਸ ਮਾਮਲੇ 'ਚ ਦੋਸ਼ ਪੱਤਰ ਦਾਇਰ ਕਰ ਚੁੱਕੀ ਹੈ |