ਸ੍ਰੀਨਗਰ, 25 ਸਤੰਬਰ (ਏਜੰਸੀ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਕੇਂਦਰ ਨੂੰ ਲੱਦਾਖ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ | ਅਬਦੁੱਲਾ ਦਾ ਇਹ ਬਿਆਨ ਲੇਹ 'ਚ ਰਾਜ ਦੀ ਮੰਗ ਨੂੰ ਲੈ ਕੇ ਹੋਈਆਂ ਹਿੰਸਕ ਝੜਪਾਂ ਤੋਂ ਇਕ ਦਿਨ ਬਾਅਦ ਆਇਆ ਹੈ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ (ਲੱਦਾਖ) ਇਕ ਸਰਹੱਦੀ ਸੂਬਾ ਹੈ | ਚੀਨ ਲੁਕਿਆ ਹੋਇਆ ਹੈ, ਉਨ੍ਹਾਂ ਨੇ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ | ਇਸ ਨੂੰ ਜਲਦ ਹੱਲ ਕਰਨ ਦਾ ਸਮਾਂ ਆ ਗਿਆ ਹੈ | ਅਬਦੁੱਲਾ ਨੇ ਕਿਹਾ ਨੇ ਕਿਹਾ ਕਿ ਵਾਤਾਵਰਨ ਕਾਰਕੁੰਨ ਸੋਨਮ ਵਾਂਗਚੁਕ ਨੇ ਕਦੇ ਵੀ ਗਾਂਧੀਵਾਦੀ ਰਾਹ ਨਹੀਂ ਛੱਡਿਆ | ਅੱਜ ਨੌਜਵਾਨਾਂ ਨੇ ਉਸ ਨੂੰ ਪਾਸੇ ਕਰ ਦਿੱਤਾ ਹੈ | ਮੈਂ ਭਾਰਤ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਤਾਕਤ ਦੀ ਵਰਤੋਂ ਕਰਨ ਦੀ ਬਜਾਏ ਗੱਲਬਾਤ ਦਾ ਰਾਹ ਅਪਣਾਇਆ ਜਾਏ |