11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੁਪਰੀਮ ਕੋਰਟ 'ਚ ਸੱਜਣ ਕੁਮਾਰ ਦੀ ਅਪੀਲ 'ਤੇ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਹੋਏਗੀ ਸੁਣਵਾਈ

Ad Position 21
No active advertisement
ਅਜੀਤ ਡੈਸਕ 26-09-2025
ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ ਵਲੋਂ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ | ਸੱਜਣ ਕੁਮਾਰ ਨੇ ਆਪਣੀ ਅਪੀਲ 'ਚ ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ 'ਚ ਆਪਣੀ ਦੋਸ਼ ਸਿੱਧੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਦੀਵਾਲੀ ਦੀਆਂ ਛੁੱਟੀਆਂ 20 ਅਕਤੂਬਰ ਤੋਂ 27 ਅਕਤੂਬਰ ਤੱਕ ਹੋਣਗੀਆਂ | ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਵਿਜੇ ਵਸ਼ਨੋਈ ਦੇ ਬੈਂਚ ਨੇ ਪੱਖਕਾਰਾਂ ਦੇ ਵਕੀਲਾਂ ਨੂੰ ਕਿਹਾ ਕਿ ਉਹ ਦੋਸ਼, ਗਵਾਹਾਂ ਦੀ ਗਵਾਹੀ ਅਤੇ ਹੇਠਲੀ ਅਦਾਲਤ ਤੇ ਦਿੱਲੀ ਹਾਈ ਕੋਰਟ ਦੇ ਸਿੱਟਿਆਂ ਨੂੰ ਵਿਸਥਾਰ ਨਾਲ ਸਪੱਸ਼ਟ ਕਰਨ | ਬੈਂਚ ਨੇ ਕਿਹਾ ਕਿ ਜਦ ਉਲਟਫੇਰ ਹੋਇਆ ਤਾਂ ਆਖ਼ਰ ਕਿਸ ਆਧਾਰ 'ਤੇ ਹਾਈ ਕੋਰਟ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਪਲਟ ਦਿੱਤਾ | ਇਸ ਮਾਮਲੇ 'ਚ ਸੀ.ਬੀ.ਆਈ. ਵਲੋਂ ਸੀਨੀਅਰ ਵਕੀਲ ਆਰ.ਐੱਸ. ਚੀਮਾ ਜਦਕਿ ਸੱਜਣ ਕੁਮਾਰ ਵਲੋਂ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਪੇਸ਼ ਹੋਏ | ਸਹਿ ਦੋਸ਼ੀ ਬਲਵਾਨ ਖੋਖਰ ਅਤੇ ਗਿਰਧਾਰੀ ਲਾਲ ਦੀਆਂ ਅਪੀਲਾਂ ਵੀ ਸੱਜਣ ਕੁਮਾਰ ਦੀ ਅਪੀਲ ਦੇ ਨਾਲ ਸੂਚੀਬੱਧ ਕੀਤੀਆਂ ਗਈਆਂ | ਇਹ ਮਾਮਲਾ ਦਿੱਲੀ ਕੈਂਟ ਦੇ ਰਾਜ ਨਗਰ ਖੇਤਰ ਨਾਲ ਸੰਬੰਧਿਤ ਹੈ ਜਿਥੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1 ਤੇ 2 ਨਵੰਬਰ 1984 ਨੂੰ 5 ਸਿੱਖਾਂ ਦੀ ਹੱਤਿਆ ਅਤੇ ਇਕ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਜੀ. ਐੱਸ. ਟੀ. ਸੁਧਾਰ ਜਾਰੀ ਰਹਿਣਗੇ, ਅਰਥ ਵਿਵਸਥਾ ਦੇ ਮਜ਼ਬੂਤ ਹੋਣ ਨਾਲ ਟੈਕਸ ਬੋਝ ਹੋਰ ਘੱਟ ਹੋਵੇਗਾ-ਮੋਦੀ ਅਗਲੀ ਖ਼ਬਰ ਭਾਰਤ ਵਲੋਂ ਰੇਲ ਗੱਡੀ ਤੋਂ ਲਾਂਚ ਹੋਣ ਵਾਲੀ ਅਗਨੀ ਪ੍ਰਾਈਮ ਮਿਜ਼ਾਈਲ ਦਾ ਪ੍ਰੀਖਣ
Ad Position 24