11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੁਪਰੀਮ ਕੋਰਟ ਵਲੋਂ ਮੋਗਾ ਬੇਅਦਬੀ ਕੇਸ ਨੂੰ ਚੰਡੀਗੜ੍ਹ ਤਬਦੀਲ ਕਰਨ ਤੋਂ ਇਨਕਾਰ

Ad Position 21
No active advertisement
ਅਜੀਤ ਡੈਸਕ 26-09-2025
ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਪੰਜਾਬ 'ਚ ਮੋਗਾ ਦੇ ਬੇਅਦਬੀ ਮਾਮਲੇ ਦੀ ਸੁਣਵਾਈ ਚੰਡੀਗੜ੍ਹ 'ਚ ਕਰਵਾਉਣ 'ਤੇ ਰੋਕ ਲਾ ਦਿੱਤੀ ਹੈ | ਸਰਬਉੱਚ ਅਦਾਲਤ ਨੇ ਆਦੇਸ਼ ਦਿੱਤਾ ਹੈ ਕਿ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਰੱਖੀ ਜਾਏ | ਇਸ ਸੰਬੰਧ 'ਚ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਏਗੀ | ਸੁਪਰੀਮ ਕੋਰਟ ਦਾ ਫ਼ੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 17 ਮਾਰਚ 2025 ਨੂੰ ਦਿੱਤੇ ਉਸ ਆਦੇਸ਼ 'ਤੇ ਆਇਆ ਹੈ ਜਿਸ 'ਚ ਕਿਹਾ ਗਿਆ ਸੀ ਕਿ ਪੰਜਾਬ ਦਾ ਮਾਹੌਲ ਠੀਕ ਨਹੀਂ ਹੈ | ਇਸ ਆਧਾਰ 'ਤੇ ਮੋਗਾ ਸਮੇਤ ਬੇਅਦਬੀ ਦੇ 6 ਮਾਮਲੇ ਚੰਡੀਗੜ੍ਹ ਕੋਰਟ 'ਚ ਤਬਦੀਲ ਕੀਤੇ ਗਏ ਸਨ | ਇਸ ਫ਼ੈਸਲੇ ਨੂੰ ਮੋਗਾ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ | ਗੁਰਸੇਵਕ ਵਲੋਂ ਮਾਮਲੇ ਦੀ ਪੈਰਵੀ ਕਰ ਰਹੇ ਵਕੀਲ ਐਚ.ਐਸ. ਫੂਲਕਾ ਨੇ ਕਿਹਾ ਕਿ ਗੁਰਸੇਵਕ ਨੇ ਸੁਪਰੀਮ ਕੋਰਟ 'ਚ ਅਰਜ਼ੀ ਦਾਖ਼ਲ ਕਰਦਿਆਂ ਕਿਹਾ ਕਿ ਦੋਸ਼ੀ ਤਾਂ ਪੰਜਾਬ 'ਚ ਰਹਿੰਦੇ ਹਨ ਅਤੇ ਉਥੇ ਸਮਾਗਮ ਵੀ ਕਰਦੇ ਹਨ, ਪਰ ਜਿਵੇਂ ਹੀ ਕੇਸ ਦੀ ਸੁਣਵਾਈ ਹੁੰਦੀ ਹੈ ਤਾਂ ਮਾਹੌਲ ਨੂੰ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਕਾਰਨ ਸ਼ਿਕਾਇਤਕਰਤਾ ਨੂੰ ਚੰਡੀਗੜ੍ਹ ਆਉਣਾ ਪੈਂਦਾ ਹੈ | ਫੂਲਕਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਮੰਗ ਕਰਨਗੇ ਕਿ ਸਰਕਾਰ ਖੁਦ ਇਸ ਮਾਮਲੇ 'ਚ ਸੁਪਰੀਮ ਕੋਰਟ ਪਹੁੰਚੇ ਅਤੇ ਸਪੱਸ਼ਟ ਕਰੇ ਕਿ ਪੰਜਾਬ ਦਾ ਮਾਹੌਲ ਵਿਗੜਿਆ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਕੇਸਾਂ ਨੂੰ ਪੰਜਾਬ ਤੋਂ ਬਾਹਰ ਜਾਣ ਤੋਂ ਰੋਕਿਆ ਜਾਏ | ਨਾਲ ਹੀ ਲੋਕਾਂ ਨੂੰ ਸਰਕਾਰ 'ਤੇ ਇਸ ਗੱਲ ਦਾ ਦਬਾਅ ਬਣਾਉਣ ਦੀ ਮੰਗ ਕੀਤੀ ਕਿ ਇਸ ਮਾਮਲੇ 'ਚ ਸਰਗਰਮ ਭੂਮਿਕਾ ਨਿਭਾਈ ਜਾਏ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਵਾਂਗਚੁਕ ਦੀ ਸੰਸਥਾ ਐਫ਼.ਸੀ.ਆਰ.ਏ. ਦਾ ਲਾਈਸੰਸ ਰੱਦ ਅਗਲੀ ਖ਼ਬਰ ਅੱਤਵਾਦ ਵਿਕਾਸ ਲਈ 'ਨਿਰੰਤਰ ਖ਼ਤਰਾ'-ਜੈਸ਼ੰਕਰ
Ad Position 24