11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਤੇਜ਼

Ad Position 21
No active advertisement
ਅਜੀਤ ਡੈਸਕ 26-09-2025

ਇਕ ਦਿਨ 'ਚ ਸਾਢੇ 23 ਹਜ਼ਾਰ ਮੀਟਿ੍ਕ ਟਨ ਫ਼ਸਲ ਪੁੱਜੀ
ਹਰਜਿੰਦਰ ਸਿੰਘ ਲਾਲ

ਖੰਨਾ, 25 ਸਤੰਬਰ-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਪਰਮਲ ਝੋਨੇ ਦੀ ਸਰਕਾਰੀ ਖ਼ਰੀਦ ਦਾ ਅੱਜ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ | ਇਸ ਦਰਮਿਆਨ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਵੀਰਵਾਰ ਸ਼ਾਮ ਤੱਕ ਕੁੱਲ 55,714.35 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਗੌਰਤਲਬ ਹੈ ਕਿ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ 9 ਦਿਨ ਮੰਡੀਆਂ ਵਿਚ ਝੋਨੇ ਦੀ ਆਮਦ ਕਾਫੀ ਘੱਟ ਰਹੀ, ਪਰ ਹੁਣ ਫ਼ਸਲ ਦੀ ਆਮਦ ਕਾਫੀ ਤੇਜ਼ ਹੋ ਗਈ ਹੈ | ਇਕ ਹੀ ਦਿਨ ਵਿਚ 23,426.56 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਇਸ ਦਰਮਿਆਨ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ ਵਿਚੋਂ 47,685.39 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ | ਜਿਸ ਵਿਚੋਂ ਸਰਕਾਰੀ ਖ਼ਰੀਦ ਏਜੰਸੀਆਂ ਨੇ 46,843.39 ਮੀਟਿ੍ਕ ਟਨ ਅਤੇ ਨਿੱਜੀ ਵਪਾਰੀਆਂ ਨੇ 842 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਇਕ ਹੀ ਦਿਨ ਦੀ ਖ਼ਰੀਦ 21,743 ਮੀਟਿ੍ਕ ਟਨ ਹੈ | ਇਸ ਦਰਮਿਆਨ 1388 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 59 ਕਰੋੜ 87 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ | ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਾਲ ਪੰਜਾਬ ਨੂੰ 172 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ | ਪਰ ਲਗਭਗ 190 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਦਾ ਪ੍ਰਬੰਧ ਕੀਤਾ ਗਿਆ ਹੈ | ਮੰਤਰੀ ਨੇ ਭਰੋਸਾ ਦਿੱਤਾ ਕਿ ਫ਼ਸਲ ਦੀ ਚੁਕਾਈ ਅਤੇ ਭੁਗਤਾਨ ਨਾਲ-ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ | ਇਸ ਮੌਕੇ 'ਤੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਵਲੋਂ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਅੱਜ ਤੋਂ ਅਗਲੀ ਖ਼ਬਰ ਹਿੰਸਕ ਝੜਪਾਂ ਮਗਰੋੋਂ ਲੱਦਾਖ 'ਚ ਕਰਫ਼ਿਊ, ਭਾਰੀ ਸੁੁਰੱਖਿਆ ਬਲ ਤਾਇਨਾਤ
Ad Position 24