18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੁਪਰੀਮ ਕੋਰਟ ਵਲੋਂ ਸ਼ਰਤਾਂ ਤਹਿਤ ਗ੍ਰੀਨ ਪਟਾਕੇ ਬਣਾਉਣ ਦੀ ਇਜਾਜ਼ਤ

Ad Position 21
No active advertisement
ਅਜੀਤ ਡੈਸਕ 27-09-2025
ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਦਿੱਲੀ-ਐਨ.ਸੀ.ਆਰ. ਵਿਚ ਗ੍ਰੀਨ ਪਟਾਕਿਆਂ ਦੇ ਨਿਰਮਾਣ ਦੀ ਇਜਾਜ਼ਤ ਦੇ ਦਿੱਤੀ ¢ ਹਾਲਾਂਕਿ ਖੇਤਰ ਵਿਚ ਉਨ੍ਹਾਂ ਦੀ ਵਿੱਕਰੀ 'ਤੇ ਰੋਕ ਲਗਾ ਦਿੱਤੀ ਹੈ¢ ਅਦਾਲਤ ਨੇ ਕਿਹਾ ਕਿ ਸਿਰਫ਼ ਜਿਨ੍ਹਾਂ ਕੋਲ ਪ੍ਰਵਾਨਿਤ ਪਰਮਿਟ ਹਨ, ਉਨ੍ਹਾਂ ਨੂੰ ਹੀ ਗ੍ਰੀਨ ਪਟਾਕੇ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ¢ ਚੀਫ਼ ਜਸਟਿਸ ਬੀ.ਆਰ. ਗਵੱਈ, ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਪਟਾਕਾ ਨਿਰਮਾਤਾਵਾਂ 'ਤੇ ਇਕ ਸ਼ਰਤ ਵੀ ਲਗਾਈ ਹੈ ਕਿ ਉਹ ਅਦਾਲਤ ਦੇ ਅਗਲੇ ਹੁਕਮਾਂ ਤੱਕ ਐਨ.ਸੀ.ਆਰ. ਵਿਚ ਕੋਈ ਵੀ ਪਟਾਕਾ ਨਹੀਂ ਵੇਚਣਗੇ¢ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ¢ ਸੁਪਰੀਮ ਕੋਰਟ ਨੇ ਕਿਹਾ ਕਿ ਪਟਾਕਿਆਂ 'ਤੇ ਪੂਰੀ ਪਾਬੰਦੀ ਨਾ ਤਾਂ ਸੰਭਵ ਹੈ ਅਤੇ ਨਾ ਹੀ ਉੱਚਿਤ ਹੈ¢ ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਦਿੱਲੀ ਸਰਕਾਰ ਅਤੇ ਪਟਾਕੇ ਨਿਰਮਾਤਾਵਾਂ ਅਤੇ ਵਿਕਰੇਤਾਵਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਚਰਚਾ ਕਰੇ ਅਤੇ ਪਟਾਕਿਆਂ 'ਤੇ ਪੂਰੀ ਪਾਬੰਦੀ ਨੂੰ ਸੋਧਣ ਦੀ ਤਜਵੀਜ਼ ਪੇਸ਼ ਕਰੇ ¢ ਉਨ੍ਹਾਂ ਨੂੰ ਇਕ ਅਜਿਹਾ ਵਿਹਾਰਕ ਹੱਲ ਕੱਢਣਾ ਚਾਹੀਦਾ ਹੈ ਜੋ ਸਾਰਿਆਂ ਨੂੰ ਸਵੀਕਾਰ ਹੋਵੇ ¢ ਦੱਸਣਯੋਗ ਹੈ ਕਿ 3 ਅਪ੍ਰੈਲ, 2025 ਨੂੰ ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ 'ਤੇ ਪਾਬੰਦੀ ਨੂੰ ਸਿਰਫ਼ ਸਰਦੀਆਂ ਦੇ ਮੌਸਮ ਦੀ ਬਜਾਏ ਪੂਰੇ ਸਾਲ ਵਧਾਉਣ ਦਾ ਹੁਕਮ ਦਿੱਤਾ ਸੀ ¢ ਇਸ ਫ਼ੈਸਲੇ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਟਰੰਪ ਵਲੋਂ ਦਵਾਈਆਂ 'ਤੇ 100% ਦਰਾਮਦ ਟੈਕਸ ਲਗਾਉਣ ਦਾ ਐਲਾਨ ਅਗਲੀ ਖ਼ਬਰ ਸ਼ਾਹਬਾਜ਼ ਸ਼ਰੀਫ ਤੇ ਫ਼ੌਜ ਮੁਖੀ ਵਲੋਂ ਟਰੰਪ ਨਾਲ ਮੁਲਾਕਾਤ <br/>
Ad Position 24