ਲੇਹ, 27 ਸਤੰਬਰ (ਪੀ.ਟੀ.ਆਈ.)- ਹਿੰਸਾ ਪ੍ਰਭਾਵਿਤ ਲੇਹ ਦੇ ਸ਼ਹਿਰ ਲੱਦਾਖ਼ 'ਚ ਤਿੰਨ ਦਿਨ ਪਹਿਲਾਂ ਲਗਾਏ ਗਏ ਕਰਫ਼ਿਊ ਤੋਂ ਬਾਅਦ ਪਹਿਲੀ ਵਾਰ, ਸਨਿਚਰਵਾਰ ਦੁਪਹਿਰ ਨੂੰ ਕੁਝ ਘੰਟਿਆਂ ਲਈ ਪੜਾਅ ਵਾਰ ਪਾਬੰਦੀਆਂ 'ਚ ਢਿੱਲ ਦਿੱਤੀ ਗਈ, ਜਿਸ ਨਾਲ ਜ਼ਰੂਰੀ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੇ ਬਾਹਰ ਲਾਈਨਾਂ 'ਚ ਖੜ੍ਹੇ ਵਸਨੀਕਾਂ ਨੂੰ ਰਾਹਤ ਮਿਲੀ | ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਦਿਨ ਰਾਸ਼ਟਰੀ ਸੁਰੱਖਿਆ ਐਕਟ (ਐਨ.ਐੱਸ.ਏ.) ਅਧੀਨ ਜਲਵਾਯੂ ਕਾਰਕੁੰਨ ਸੋਨਮ ਵਾਂਗਚੁਕ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਅੱਜ ਸਵੇਰ ਤੋਂ ਹੀ ਗਸ਼ਤ ਅਤੇ ਜਾਂਚ ਤੇਜ਼ ਕਰ ਦਿੱਤੀ ਹੈ, ਉਨ੍ਹਾਂ ਕਿਹਾ ਕਿ ਢਿੱਲ ਦੀ ਮਿਆਦ ਦੌਰਾਨ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਮਿਲੀ | ਲੱਦਾਖ ਦੇ ਪੁਲਿਸ ਡਾਇਰੈਕਟਰ ਜਨਰਲ, ਐੱਸ.ਡੀ. ਸਿੰਘ ਜਾਮਵਾਲ ਨੇ ਕਿਹਾ ਕਿ ਕਰਫ਼ਿਊ 'ਚ ਕੁੱਲ ਚਾਰ ਘੰਟਿਆਂ ਲਈ ਢਿੱਲ ਦਿੱਤੀ ਗਈ ਹੈ | ਅਸੀਂ ਪਾਬੰਦੀਆਂ 'ਚ ਢਿੱਲ ਦੇਣ ਦਾ ਫ਼ੈਸਲਾ ਲਿਆ ਹੈ |