ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ
ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ ¢ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 'ਗੁਰੂ ਤੇਗ਼ ਬਹਾਦਰ ਸਾਹਿਬ ਜੀ ਧਰਮ ਦੀ ਚਾਦਰ' ਵਿਸ਼ੇ 'ਤੇ ਕਰਵਾਏ ਗਏ ਇਸ ਸੈਮੀਨਾਰ 'ਚ ਗੁਰੂ ਸਾਹਿਬ ਦੀ ਸ਼ਹਾਦਤ ਸੰਬੰਧੀ ਹਰ ਪਹਿਲੂ 'ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਅਤੇ ਇਹ ਦੱਸਿਆ ਗਿਆ ਕਿ ਗੁਰੂ ਸਾਹਿਬ ਦੀ ਇਸ ਕੁਰਬਾਨੀ ਸਦਕਾ ਹੀ ਭਾਰਤ ਦਾ ਸੱਭਿਆਚਾਰ ਜਿਊਾਦਾ ਹੈ, ਨਹੀਂ ਤਾਂ ਭਾਰਤ ਦਾ ਇਤਿਹਾਸ ਕੁਝ ਹੋਰ ਹੀ ਹੋਣਾ ਸੀ ¢ ਸੈਮੀਨਾਰ ਦੌਰਾਨ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਨ ਵਾਲਾ ਮਤਾ ਪਾਸ ਕੀਤਾ ਗਿਆ¢ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਬੰਦੀਆਂ ਨੂੰ ਤਿੰਨ ਤਿੰਨ ਦਹਾਕੇ ਜੇਲ੍ਹਾਂ ਕੱਟਣ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ, ਸਰਕਾਰ ਰਿਹਾਈ ਦਾ ਤੁਰੰਤ ਐਲਾਨ ਕਰੇ¢ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਦੇਵੇ¢ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦੀ ਤਾਕਤ ਗੁਰਮਤਿ ਦੀ ਪ੍ਰੇਰਨਾ ਅਤੇ ਕੌਮੀ ਏਕਤਾ 'ਚ ਹੈ ਅਤੇ ਜਦ ਤੱਕ ਸਿੱਖ ਕੌਮ ਗੁਰੂ ਸਾਹਿਬਾਨ ਦੇ ਅਸੂਲਾਂ 'ਤੇ ਡਟੀ ਰਹੇਗੀ, ਕੋਈ ਤਾਕਤ ਉਸ ਨੂੰ ਕਮਜ਼ੋਰ ਨਹੀਂ ਕਰ ਸਕਦੀ ¢ ਸਮਾਗਮ ਦੌਰਾਨ ਬਾਬਾ ਦਵਿੰਦਰ ਸਿੰਘ ਬੜੂ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਸੰਬੋਧਨ ਕੀਤਾ ¢ ਜਦਕਿ ਡਾ. ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ, ਡਾ. ਮਨਮੋਹਨ ਸਿੰਘ ਸਾਬਕਾ ਆਈ.ਪੀ.ਐਸ., ਸਾਬਕਾ ਸਫ਼ੀਰ ਕੇ.ਸੀ. ਸਿੰਘ, ਪ੍ਰੋ. ਹਿਮਾਦਰੀ ਬੈਨਰਜੀ, ਡਾ. ਪਰਮਵੀਰ ਸਿੰਘ, ਪ੍ਰੋ. ਰਾਜ ਕੁਮਾਰ ਹੰਸ, ਪ੍ਰੋ. ਧਰਮ ਸਿੰਘ ਅਤੇ ਡਾ. ਹਰਿੰਦਰ ਸਿੰਘ ਨੇ ਆਪਣੇ ਖੋਜ ਭਰਪੂਰ ਪਰਚੇ ਪੜ੍ਹੇ | ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਮੈਂਬਰ ਬਲਦੇਵ ਸਿੰਘ ਕਾਇਮਪੁਰ, ਹਰਭਜਨ ਸਿੰਘ ਮਸਾਨਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਗੁਰਮਿੰਦਰ ਸਿੰਘ ਮਠਾਰੂ, ਹਰਮਨਜੀਤ ਸਿੰਘ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਗੁਰਮੀਤ ਸਿੰਘ ਸ਼ੰਟੀ, ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਹੋਰ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਹਾਜ਼ਰੀ ਭਰੀ¢
ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ
ਅਜੀਤ ਡੈਸਕ
19-10-2025