ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਦਿੱਲੀ 'ਚ 1984 ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 01-11-2025

ਰਾਹਤ ਕਮੇਟੀ-1984 ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਨੂੰ ਸੌਂਪਿਆ ਮੰਗ ਪੱਤਰ
ਨਵੀਂ ਦਿੱਲੀ, 31 ਅਕਤੂਬਰ (ਜਗਤਾਰ ਸਿੰਘ)-ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਵਿਖੇ ਇਕ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਕਿ ਦਿੱਲੀ ਵਿਚ ਕਿਸੇ ਢੁਕਵੀਂ ਥਾਂ 'ਤੇ 1984 ਸਿੱਖ ਕਤਲੇਆਮ ਦੀ ਯਾਦਗਾਰ ਬਣਾਈ ਜਾਵੇ | ਸੰਸਥਾ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਅਤੇ ਸਕੱਤਰ ਜਨਰਲ ਰਵਿੰਦਰ ਸਿੰਘ ਖੁਰਾਣਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦਫ਼ਤਰ ਵਿਖੇ ਸੌਂਪੇ ਮੰਗ ਪੱਤਰ ਵਿਚ ਦੱਸਿਆ ਗਿਆ ਹੈ ਕਿ ਜਦੋਂ ਪਿਛੋਕੜ ਵਿਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਕਿਹਾ ਸੀ ਕਿ ਜਦੋਂ ਕੇਂਦਰ ਵਿਚ ਭਾਜਪਾ ਦੀ ਪੂਰਨ ਬਹੁਮਤ ਵਾਲੀ ਸਰਕਾਰ ਆਏਗੀ ਤਾਂ ਸਿੱਖ ਕੌਮ ਨੂੰ 1984 ਕਤਲੇਆਮ ਦਾ ਇਨਸਾਫ਼ ਦਿਵਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੌਰਾਨ ਸੱਜਣ ਕੁਮਾਰ ਤੇ ਹੋਰਨਾਂ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਗਿਆ | ਉਨ੍ਹਾਂ ਕਿਹਾ ਕਿ ਹੁਣ ਜਦੋਂ ਦਿੱਲੀ ਵਿਚ ਵੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਬਣੀ ਹੈ ਤਾਂ ਸਿੱਖ ਭਾਈਚਾਰੇ ਦੀ ਮੰਗ ਹੈ ਕਿ ਦਿੱਲੀ ਵਿਚ ਕਿਸੇ ਢੁਕਵੀਂ ਥਾਂ 'ਤੇ 1984 ਸਿੱਖ ਕਤਲੇਆਮ ਦੀ ਯਾਦ ਬਣਾਈ ਜਾਵੇ¢ ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਇਸ ਬਾਬਤ ਮੁੱਖ ਮੰਤਰੀ, ਉਪ ਰਾਜਪਾਲ ਨੂੰ ਪੱਤਰ ਵੀ ਭੇਜੇ ਜਾ ਚੁੱਕੇ ਹਨ ¢ ਉਨ੍ਹਾਂ ਕਿਹਾ ਕਿ ਇਹੀ ਮੰਗ ਪੱਤਰ ਦਿੱਲੀ ਦੇ ਕੈਬਨਿਟ ਮੰਤਰੀਆਂ ਅਤੇ ਭਾਜਪਾ ਦੇ ਵਿਧਾਇਕਾਂ ਨੂੰ ਵੀ ਭੇਜਿਆ ਗਿਆ ਪਰ ਇਕ ਸਿੱਖ ਮੰਤਰੀ ਸਮੇਤ 2 ਮੰਤਰੀਆਂ ਵਲੋਂ ਇਸ ਬਾਰੇ ਕੋਈ ਜਵਾਬ ਨਹੀਂ ਆਇਆ ਹੈ ¢ ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਵਲੋਂ ਮਿਲਣ ਲਈ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ¢ ਭੋਗਲ ਤੇ ਖੁਰਾਣਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਦਖ਼ਲ ਦੇ ਕੇ ਫ਼ੌਰਨ ਦਿੱਲੀ ਵਿਚ ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਅਜੀਤ' ਖ਼ਬਰਾਂ, 01 ਅਕਤੂਬਰ 2025 ਅਗਲੀ ਖ਼ਬਰ ਊਸ਼ਾ ਈਸਾਈ ਨਹੀਂ ਹੈ, ਉਨ੍ਹਾਂ ਦੀ ਧਰਮ ਪਰਿਵਰਤਨ ਕਰਨ ਦੀ ਕੋਈ ਯੋਜਨਾ ਨਹੀਂ-ਵੈਂਸ
Ad Position 24
No active advertisement