ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਇਸ ਵਿਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹਾਂ | ਇਹ ਦੇਸ਼ ਦੇ 'ਫੈਡਰਲ' ਢਾਂਚੇ ਦਾ ਅਪਮਾਨ ਹੈ ਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਿਕ ਢਾਂਚੇ 'ਤੇ ਹਮਲਾ ਹੈ | ਉਹ ਵੀ 'ਪੰਜਾਬ ਦਿਵਸ' ਮੌਕੇ 'ਤੇ, ਜਿਸ ਦੀ ਕਾਇਮੀ ਲਈ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਸੁਝਾਅ ਦਿੰਦਾ ਹਾਂ ਕਿ ਉਹ ਤੁਰੰਤ ਇਸ ਗੈਰ-ਸੰਵਿਧਾਨਿਕ ਫ਼ੈਸਲੇ ਨੂੰ ਵਾਪਸ ਲਵੇ |