ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਤਾਨਾਸ਼ਾਹੀ ਫ਼ੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ 'ਤੇ ਸਿੱਧਾ ਹਮਲਾ ਕਰਾਰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ | ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਿਲ ਕੀਤੀ ਖ਼ੁਦਮੁਖ਼ਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ | ਇਹ ਪੰਜਾਬ ਦੀ ਰੂਹ 'ਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੇ ਹੱਥ-ਠੋਕਿਆਂ ਨੂੰ ਅੱਗੇ ਲਿਆ ਕੇ ਇਸ ਇਤਿਹਾਸਕ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ |