ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ 'ਚ ਪੈੱ੍ਰਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੇਂਦਰ ਦਾ ਫ਼ੈਸਲਾ ਜਿਥੇ ਪੰਜਾਬ ਵਿਰੋਧੀ ਹੈ, ਉਥੇ ਇਹ ਫ਼ੈਸਲਾ ਪੰਜਾਬ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਫ਼ੈਸਲੇ ਦਾ ਸੜਕਾਂ ਤੋਂ ਲੈ ਕੇ ਸੰਸਦ ਤੱਕ ਵਿਰੋਧ ਕਰੇਗੀ ਅਤੇ ਜੇਕਰ ਜ਼ਰੂਰਤ ਪਈ ਤਾਂ ਅਦਾਲਤ ਵੀ ਜਾਵਾਂਗੇ | ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਕਦਮ ਸੂਬਿਆਂ ਦੇ ਅਧਿਕਾਰਾਂ ਅਤੇ ਸੂਬਿਆਂ ਦੀਆਂ ਭਾਸ਼ਾਵਾਂ ਨੂੰ ਖ਼ਤਮ ਕਰਨ ਦੀ ਵੱਡੀ ਸਾਜ਼ਿਸ਼ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਆਪਣਾ ਰੁਖ ਸਪਸ਼ਟ ਕਰਨ |