03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਯੂਨੀਵਰਸਿਟੀ ਕੌਂਸਲ ਦੇ ਅਹੁਦੇਦਾਰਾਂ ਤੇ ਵਿਦਿਆਰਥੀਆਂ ਵਲੋਂ ਧਰਨਾ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਚੰਡੀਗੜ੍ਹ, 1 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਯੂਨੀਵਰਸਿਟੀ ਕੌਂਸਲ ਦੇ ਉਪ ਪ੍ਰਧਾਨ ਅਸਮੀਤ ਸਿੰਘ, ਜਨਰਲ ਸਕੱਤਰ ਅਭਿਸ਼ੇਕ ਡਾਗਰ, ਸੰਯੁਕਤ ਸਕੱਤਰ ਮੋਹਿਤ ਮਡੇਰਨਾ ਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਧਰਨਾ ਲਗਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਪੰਜਾਬ ਦੀ ਨੁਮਾਇੰਦਗੀ ਨੂੰ ਪੰਜਾਬ ਯੂਨੀਵਰਸਿਟੀ 'ਚ ਖ਼ਤਮ ਕਰਨ ਦੇ ਬਰਾਬਰ ਹਨ, ਜਦਕਿ ਪੰਜਾਬ ਕੋਲ 40 ਫ਼ੀਸਦੀ ਹਿੱਸੇਦਾਰ ਬਣਦੀ ਹੈ | ਯੂਨੀਵਰਸਿਟੀ 'ਤੇ ਕੇਂਦਰ ਸਰਕਾਰ ਦਾ ਇਹ ਅਖੀਰਲਾ ਹਮਲਾ ਹੈ, ਜਿਥੇ ਯੂਨੀਵਰਸਿਟੀ ਦਾ ਕੇਂਦਰੀਕਰਨ ਕਰ ਦਿੱਤਾ ਹੈ | ਸਿਮਰਨਜੀਤ ਸਿੰਘ ਢਿੱਲੋਂ ਸਾਬਕਾ ਸੈਨੇਟ ਮੈਂਬਰ ਮੁਤਾਬਿਕ ਕੇਂਦਰ ਦਾ ਇਹ ਕਦਮ ਯੂਨੀਵਰਸਿਟੀ ਦੀ ਲੋਕਤੰਤਰਿਕ ਪ੍ਰਣਾਲੀ 'ਤੇ ਸਿੱਧਾ ਹਮਲਾ ਹੈ | ਸਾਬਕਾ ਮੰਤਰੀ ਅਤੇ ਸਾਬਕਾ ਸੈਨੇਟ ਮੈਂਬਰ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੇ ਦੂਜਾ ਨਾਗਪੁਰ ਬਣਾ ਦਿੱਤਾ ਹੈ, ਜੋ ਕਿ ਕਦੇ ਵੀ ਬਣਨ ਨਹੀਂ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਦਿੱਲੀ 'ਚ ਸਿੱਖ ਕਤਲੇਆਮ ਦੀ ਯਾਦਗਾਰ ਵਿਖੇ ਮੋਮਬੱਤੀਆਂ ਬਾਲ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਜੇ.ਈ.ਈ. ਮੇਨ ਲਈ ਰਜਿਸਟ੍ਰੇਸ਼ਨ ਸ਼ੁਰੂ
Ad Position 24