29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਭਾਰਤ ਪਹਿਲੀ ਵਾਰ ਬਣਿਆ ਚੈਂਪੀਅਨ

Ad Position 21
No active advertisement
ਅਜੀਤ ਡੈਸਕ 03-11-2025

ਹਰਮਨਪ੍ਰੀਤ ਦੀ ਅਗਵਾਈ ਵਾਲੀ ਟੀਮ ਨੇ ਦੱਖਣੀ ਅਫ਼ਰੀਕਾ ਨੂੰ 52 ਦੌੜਾਂ ਨਾਲ ਹਰਾਇਆ
ਮੁੰਬਈ, 2 ਨਵੰਬਰ (ਪੀ. ਟੀ. ਆਈ.)-52 ਸਾਲਾਂ ਦਾ ਇੰਤਜ਼ਾਰ ਖ਼ਤਮ ਕਰਦਿਆਂ ਆਖਰਕਾਰ ਭਾਰਤੀ ਮਹਿਲਾ ਟੀਮ ਨੇ ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ | ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਫਾਈਨਲ 'ਚ ਦੱਖਣੀ ਅਫਰੀਕਾ ਨੂੰ 52 ਦÏੜਾਂ ਨਾਲ ਹਰਾ ਕੇ ਆਪਣਾ ਪਹਿਲਾ ਇਕ ਰੋਜ਼ਾ ਵਿਸ਼ਵ ਕੱਪ ਖਿਤਾਬ ਭਾਰਤ ਦੀ ਝੋਲੀ ਪਾਇਆ | ਅੱਜ ਹੋਏ ਰੋਮਾਂਚਕ ਮੈਚ 'ਚ ਦੱਖਣੀ ਅਫਰੀਕਾ ਨੇ ਡੀ.ਵਾਈ. ਪਾਟਿਲ ਸਟੇਡੀਅਮ 'ਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ | ਭਾਰਤ ਨੇ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 298 ਦÏੜਾਂ ਬਣਾਉਂਦੇ ਹੋਏ ਦੱਖਣੀ ਅਫਰੀਕਾ ਨੂੰ 299 ਦÏੜਾਂ ਦਾ ਟੀਚਾ ਦਿੱਤਾ | ਭਾਰਤ ਲਈ ਦੀਪਤੀ ਸ਼ਰਮਾ ਤੇ ਸ਼ੈਫਾਲੀ ਵਰਮਾ ਨੇ ਅਰਧ ਸੈਂਕੜੇ ਲਗਾਏ | ਭਾਰਤ ਵੱਲੋਂ ਦੀਪਤੀ ਸ਼ਰਮਾ ਨੇ 58 ਦÏੜਾਂ ਤੇ ਸ਼ੇਫਾਲੀ ਨੇ 87 ਦÏੜਾਂ ਬਣਾਈਆਂ | ਇਸ ਤੋਂ ਇਲਾਵਾ ਸਮਿ੍ਤੀ ਮੰਧਾਨਾ ਨੇ 45 ਦÏੜਾਂ ਬਣਾਈਆਂ | ਦੱਖਣੀ ਅਫਰੀਕਾ ਵੱਲੋਂ ਅਯਾਬੋਂਗਾ ਖਾਕਾ ਨੇ ਤਿੰਨ ਵਿਕਟਾਂ ਲਈਆਂ | ਟੀਚੇ ਦਾ ਪਿੱਛਾ ਕਰਦਿਆਂ ਦੱਖਣੀ ਅਫਰੀਕਾ ਦੀ ਕਪਤਾਨ ਵੋਲਵਾਰਡਟ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੈਂਕੜਾ ਲਗਾਇਆ, ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੀ | ਦੀਪਤੀ ਸ਼ਰਮਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਦੱਖਣੀ ਅਫ਼ਰੀਕਾ ਦੀਆਂ 5 ਬੱਲੇਬਾਜ਼ਾਂ ਨੂੰ ਆਊਟ ਕੀਤਾ | ਭਾਰਤ ਨੇ ਇਹ ਫਾਈਨਲ ਮੁਕਾਬਲਾ 52 ਦੌੜਾਂ ਦੇ ਫਰਕ ਨਾਲ ਜਿੱਤ ਲਿਆ | ਇਸ ਮੌਕੇ 'ਪਲੇਅਰ ਆਫ ਦ ਟੂਰਨਾਮੈਂਟ' ਦੀਪਤੀ ਸ਼ਰਮਾ ਨੂੰ ਐਲਾਨਿਆ ਗਿਆ ਤੇ ਸ਼ਿਫਾਲੀ ਵਰਮਾ 'ਪਲੇਅਰ ਆਫ਼ ਦਾ ਮੈਚ' ਬਣੀ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਅਗਲੀ ਖ਼ਬਰ ਨਵੀਂ ਮੁੰਬਈ ਵਿਖੇ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਦੇ ਫਾਈਨਲ ਮੈਚ ...
Ad Position 24