29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅਕਾਲੀ ਦਲ ਨੇ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਲਈ ਧਾਮੀ ਨੂੰ ਐਲਾਨਿਆ ਉਮੀਦਵਾਰ

Ad Position 21
No active advertisement
ਅਜੀਤ ਡੈਸਕ 03-11-2025

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
ਅੰਮਿ੍ਤਸਰ, 2 ਨਵੰਬਰ-ਕੱਲ੍ਹ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋਣਗੇ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਬੈਠਕ ਉਪਰੰਤ ਇਹ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਬੇਦਾਗ ਤੇ ਸਮਰਪਿਤ ਭਾਵਨਾ ਨਾਲ ਸੇਵਾ ਨਿਭਾਈ ਹੈ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮਸਲਿਆਂ 'ਤੇ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ ਹਨ | ਉਨ੍ਹਾਂ ਕਿਹਾ ਕਿ ਸ: ਧਾਮੀ ਦੀ ਪ੍ਰਧਾਨਗੀ ਹੇਠ ਸ਼ੋ੍ਰਮਣੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਕਈ ਵੱਡੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਇਆ ਜਾ ਰਿਹਾ ਹੈ | ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਰਟੀ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਮੇਰੇ ਪ੍ਰਤੀ ਭਰੋਸਾ ਮੇਰਾ ਸਨਮਾਨ ਵੀ ਹੈ ਤੇ ਜ਼ਿੰਮੇਵਾਰੀ ਵੀ | ਪ੍ਰਮਾਤਮਾ ਇਸ ਭਰੋਸੇ 'ਤੇ ਕਾਮਯਾਬ ਕਰਨ ਦਾ ਬਲ ਬਖ਼ਸ਼ੇ | ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿੱਖ ਇਤਿਹਾਸ ਤੇ ਪੰਥਕ ਏਕਤਾ ਦਾ ਪ੍ਰਤੀਕ ਹੋਣਗੇ | ਇਸ ਮੌਕੇ ਡਾ: ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਕਿਰਪਾਲ ਸਿੰਘ ਬੰਡੂਗਰ ਸਮੇਤ ਹੋਰ ਆਗੂ ਮੌਜੂਦ ਸਨ | 

Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ
Ad Position 24