29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵਿਸ਼ੇਸ਼ ਖੁਫ਼ੀਆ ਇਤਲਾਹ ਦੇ ਆਧਾਰ 'ਤੇ ਕੀਤੀ ਵਾਹਨਾਂ ਦੀ ਜਾਂਚ-ਪੰਜਾਬ ਪੁਲਿਸ ਦਾ ਸਪੱਸ਼ਟੀਕਰਨ

Ad Position 21
No active advertisement
ਅਜੀਤ ਡੈਸਕ 03-11-2025
ਚੰਡੀਗੜ੍ਹ, 2 ਨਵੰਬਰ (ਅਜੀਤ ਬਿਊਰੋ)-ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਕਿਹਾ ਹੈ ਕਿ ਅਖ਼ਬਾਰਾਂ ਦੀ ਸਪਲਾਈ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ ਹੈ | ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਕੋਲ ਖੁਫੀਆ ਜਾਣਕਾਰੀ ਸੀ ਕਿ ਇਨ੍ਹਾਂ ਵਾਹਨਾਂ ਦੀ ਵਰਤੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਲਈ ਕੀਤੀ ਜਾ ਸਕਦੀ ਹੈ | ਇਹੀ ਵਜ੍ਹਾ ਹੈ ਕਿ ਇਨ੍ਹਾਂ ਵਾਹਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ | ਸ਼ੁਕਲਾ ਨੇ ਸਪੱਸ਼ਟ ਕੀਤਾ ਹੈ ਕਿ ਅਖ਼ਬਾਰਾਂ ਦੇ ਪ੍ਰਸਾਰ ਨੂੰ ਰੋਕਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਤੇ ਵਾਹਨਾਂ ਤੇ ਡਰਾਈਵਰਾਂ ਨੂੰ ਪੂਰੀ ਤਰ੍ਹਾਂ ਜਾਂਚ ਤੋਂ ਬਾਅਦ ਛੱਡ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 1 ਤੇ 2 ਨਵੰਬਰ ਦੀ ਦਰਮਿਆਨੀ ਰਾਤ ਨੂੰ ਵਿਸ਼ੇਸ਼ ਖੁਫੀਆ ਇਤਲਾਹ ਦੇ ਆਧਾਰ 'ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਸਾਮਾਨ ਦੀ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ | ਪ੍ਰਾਪਤ ਰਿਪੋਰਟਾਂ ਮੁਤਾਬਿਕ ਰਾਜ ਦੇ ਕਈ ਹਿੱਸਿਆਂ 'ਚ ਅਖ਼ਬਾਰਾਂ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਦੇ ਚੱਲਦਿਆਂ ਅਖ਼ਬਾਰਾਂ ਦੀ ਪਹੰੁਚ 'ਚ ਦੇਰੀ ਹੋਈ
ਹੈ | ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਹੈ ਕਿ ਸੂਬੇ ਦੀਆਂ ਚੋਣਵੀਆਂ ਥਾਵਾਂ 'ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਆਮ ਲੋਕਾਂ ਲਈ ਬਿਨਾਂ ਕਿਸੇ ਅਸੁਵਿਧਾ ਤੋਂ ਸੁਚਾਰੂ ਢੰਗ ਨਾਲ ਵਾਹਨਾਂ ਦੀ ਜਾਂਚ ਯਕੀਨੀ ਬਣਾਈ ਜਾ ਸਕੇ | ਬੁਲਾਰੇ ਨੇ ਕਿਹਾ ਕਿ ਸੂਬੇ ਦੀ ਪੁਲਿਸ ਇਥੋਂ ਦੇ ਨਾਗਰਿਕਾਂ ਤੇ ਆਪਣੇ ਫਰਜ਼ਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਤੇ ਭਲੀਭਾਂਤ ਜਾਣਦੀ ਹੈ ਕਿ ਆਮ ਸੁਰੱਖਿਆ ਉਪਾਅ ਇਸ ਤਰੀਕੇ ਨਾਲ ਕੀਤੇ ਜਾਣੇ ਚਾਹੀਦੇ ਹਨ, ਜਿਸ ਨਾਲ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਗੱਡੀ ਨੂੰ ਪ੍ਰਧਾਨ ਮੰਤਰੀ 7 ਨੂੰ ਦਿਖਾਉਣਗੇ ਹਰੀ ਝੰਡੀ-ਰਾਣਾ ਸੋਢੀ ਅਗਲੀ ਖ਼ਬਰ ਮੋਦੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ
Ad Position 24