29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਵਿਚ ਪ੍ਰੈੱਸ ਦੀ ਆਜ਼ਾਦੀ 'ਤੇ ਖੁੱਲ੍ਹਾ ਹਮਲਾ-ਅਸ਼ਵਨੀ ਸ਼ਰਮਾ

Ad Position 21
No active advertisement
ਅਜੀਤ ਡੈਸਕ 03-11-2025
ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ 'ਚ ਪ੍ਰੈੱਸ ਦੀ ਆਜ਼ਾਦੀ ਨੂੰ ਕੁਚਲਣ ਦੀ ਜੋ ਕੋਸ਼ਿਸ਼ ਕੀਤੀ ਹੈ ਤੇ ਇਹ ਲੋਕਤੰਤਰ 'ਤੇ ਖੁੱਲ੍ਹਾ ਹਮਲਾ ਹੈ | ਉਨ੍ਹਾਂ ਕਿਹਾ ਕਿ ਅੱਜ ਸਵੇਰੇ ਸੂਬੇ ਭਰ 'ਚ ਮਾਨ ਸਰਕਾਰ ਵਲੋਂ ਅਖ਼ਬਾਰਾਂ ਦੀ ਸਪਲਾਈ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਚੰਡੀਗੜ੍ਹ ਦੇ ਸੈਕਟਰ 2 ਦੀ '50 ਨੰਬਰ ਕੋਠੀ' 'ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਬਾਰੇ ਖ਼ਬਰ ਲੋਕਾਂ ਤੱਕ ਨਾ ਪਹੁੰਚ ਸਕੇ | ਸ਼ਰਮਾ ਨੇ ਕਿਹਾ ਕਿ ਇਹ ਘਟਨਾ ਸਾਬਤ ਕਰਦੀ ਹੈ ਕਿ ਪੰਜਾਬ 'ਚ ਚੁੱਪਚਾਪ ਐਮਰਜੈਂਸੀ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਅਖ਼ਬਾਰਾਂ ਦੀਆਂ ਗੱਡੀਆਂ ਰੋਕਣਾ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ-ਸੁਖਬੀਰ ਅਗਲੀ ਖ਼ਬਰ ਮੀਡੀਆ ਭਾਈਚਾਰੇ ਤੋਂ ਮੁਆਫ਼ੀ ਮੰਗੇ ਸਰਕਾਰ-ਵੜਿੰਗ
Ad Position 24