29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰੈੱਸ ਦੀ ਆਜ਼ਾਦੀ ਤੇ ਜਨਤਾ ਦੇ ਸੂਚਨਾ ਦੇ ਅਧਿਕਾਰ 'ਤੇ ਗੰਭੀਰ ਹਮਲਾ-ਪੀ.ਯੂ.ਜੇ.

Ad Position 21
No active advertisement
ਅਜੀਤ ਡੈਸਕ 03-11-2025
ਖੰਨਾ, 2 ਨਵੰਬਰ (ਅਜੀਤ ਬਿਊਰੋ)-ਪੰਜਾਬ ਯੂਨੀਅਨ ਆਫ਼ ਜਰਨਲਿਸਟਸ (ਪੀ.ਯੂ.ਜੇ.) ਅਖ਼ਬਾਰਾਂ ਦੀ ਵੰਡ 'ਚ ਵਿਘਨ ਪਾਉਣ ਵਾਲੀ ਪੰਜਾਬ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ ਤੇ ਇਸ ਨੂੰ ਪ੍ਰੈਸ ਦੀ ਆਜ਼ਾਦੀ ਤੇ ਜਨਤਾ ਦੇ ਸੂਚਨਾ ਦੇ ਅਧਿਕਾਰ 'ਤੇ ਗੰਭੀਰ ਹਮਲਾ ਮੰਨਦੀ ਹੈ | ਪੀ.ਯੂ.ਜੇ. ਦੇ ਪ੍ਰਧਾਨ ਹਰਜਿੰਦਰ ਸਿੰਘ ਲਾਲ ਨੇ ਇਨ੍ਹਾਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤੁਰੰਤ ਅਜਿਹੇ ਅਭਿਆਸਾਂ ਨੂੰ ਬੰਦ ਕਰਨ, ਅਖ਼ਬਾਰਾਂ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਤੇ ਪ੍ਰਗਟਾਵੇ ਦੀ ਆਜ਼ਾਦੀ ਤੇ ਪ੍ਰੈਸ ਦੇ ਸੰਵਿਧਾਨਕ ਅਧਿਕਾਰ ਦੀ ਰਾਖੀ ਕਰਨ ਲਈ ਨਿਰਦੇਸ਼ ਦੇਵੇ |

Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਚਿੰਤਾਜਨਕ-ਸਿਰਸਾ ਅਗਲੀ ਖ਼ਬਰ ਹਰਮਨਪ੍ਰੀਤ ਕੌਰ ਨੇ ਮਨਵਾਇਆ ਲੋਹਾ
Ad Position 24