29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਘਟਨਾ ਦੇ ਵਿਰੋਧ 'ਚ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰੇਗੀ ਕਾਂਗਰਸ-ਦਿਲਬਰ ਮੁਹੰਮਦ ਖ਼ਾਨ

Ad Position 21
No active advertisement
ਅਜੀਤ ਡੈਸਕ 03-11-2025
ਖੰਨਾ, 2 ਨਵੰਬਰ (ਪੱਤਰ ਪੇ੍ਰਰਕ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਕਿਹਾ ਹੈ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪ੍ਰੈੱਸ ਦੀ ਆਜ਼ਾਦੀ ਨੂੰ ਕੁਚਲਣ ਤੇ ਜਨਤਾ ਤੋਂ ਸੱਚਾਈ ਛੁਪਾਉਣ ਲਈ ਅਣਐਲਾਨੀ ਐਮਰਜੈਂਸੀ ਵਰਗਾ ਮਾਹੌਲ ਬਣਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਖ਼ਬਾਰਾਂ ਦੀ ਸਪਲਾਈ ਰੋਕ ਕੇ ਆਮ ਜਨਤਾ ਤੱਕ ਸੱਚਾਈ ਪਹੁੰਚਣ ਤੋਂ ਰੋਕਣਾ ਲੋਕਤੰਤਰ ਦੀ ਮੂਲ ਭਾਵਨਾ ਨਾਲ ਖਿਲਵਾੜ ਹੈ | ਉਨ੍ਹਾਂ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਤੁਰੰਤ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਕਾਂਗਰਸ ਪਾਰਟੀ ਇਸ ਘਟਨਾ ਦੇ ਵਿਰੋਧ 'ਚ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਜਨਤਾ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਸਰਕਾਰ-ਧਾਲੀਵਾਲ ਅਗਲੀ ਖ਼ਬਰ ਆਸਰੋਂ ਪੁਲਿਸ ਵਲੋਂ ਅਖ਼ਬਾਰਾਂ ਵਾਲੀਆਂ ਗੱਡੀਆਂ ਦੀ ਬਾਰੀਕੀ ਨਾਲ ਜਾਂਚ <br/>
Ad Position 24