02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲਗਾਤਾਰ 5ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ <br/>

Ad Position 21
No active advertisement
ਅਜੀਤ ਡੈਸਕ 04-11-2025

ਜਸਵੰਤ ਸਿੰਘ ਜੱਸ ਹਰਮਿੰਦਰ ਸਿੰੰਘ
ਅੰਮਿ੍ਤਸਰ, 3 ਨਵੰਬਰ-ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਅਕਾਲੀ ਦਲ ਬਾਦਲ ਵਲੋਂ ਪੰਜਵੀਂ ਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਪ੍ਰਧਾਨਗੀ ਅਹੁਦੇ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਰੋਧੀ ਧਿਰ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਵੱਡੇ ਫਰਕ ਨਾਲ ਹਰਾ ਕੇ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਗਏ | ਕੁੱਲ ਪਈਆਂ 136 ਵੋਟਾਂ 'ਚੋਂ 117 ਵੋਟਾਂ ਸ. ਧਾਮੀ ਨੇ ਪ੍ਰਾਪਤ ਕਰਕੇ ਜਿੱਤ ਹਾਸਿਲ ਕੀਤੀ, ਜਦੋਂ ਕਿ ਸ. ਕਾਹਨੇਕੇ ਨੂੰ ਕੇਵਲ 18 ਵੋਟਾਂ ਪਈਆਂ ਤੇ 1 ਵੋਟ ਰੱਦ ਹੋਈ | ਇਜਲਾਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ | ਜਨਰਲ ਇਜਲਾਸ ਦੌਰਾਨ ਹਰਜਿੰਦਰ ਸਿੰਘ ਧਾਮੀ ਦਾ ਪ੍ਰਧਾਨ ਵਜੋਂ ਨਾਂਅ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਤਾਈਦ ਮਜੀਦ ਭਾਈ ਰਾਜਿੰਦਰ ਸਿੰਘ ਮਹਿਤਾ ਵਲੋਂ ਕੀਤੀ ਗਈ | ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਦਾ ਨਾਂਅ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਈਦ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਤਾਈਦ ਮਜੀਦ ਜਥੇ: ਅਮਰੀਕ ਸਿੰਘ ਸ਼ਾਹਪੁਰ ਨੇ ਕੀਤੀ | 11 ਮੈਂਬਰੀ ਅੰਤਿ੍ੰਗ ਕਮੇਟੀ ਬਣਾਉਣ ਲਈ ਅਮਰਜੀਤ ਸਿੰਘ ਬੰਡਾਲਾ ਨੇ ਤਜਵੀਜ਼ ਪੇਸ਼ ਕੀਤੀ, ਜਿਸ 'ਤੇ ਗੁਰਿੰਦਰਪਾਲ ਸਿੰਘ ਗੋਰਾ ਤੇ ਗੁਰਪ੍ਰੀਤ ਸਿੰਘ ਝੱਬਰ ਨੇ ਮੋਹਰ ਲਗਾਈ | ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਚਲਾਈ ਗਈ |
ਸੇਵਾ ਗੁਰੂ ਸਾਹਿਬ ਦੀ ਭੈਅ ਭਾਵਨੀ ਅਨੁਸਾਰ ਨਿਭਾਉਣ ਦਾ ਯਤਨ ਕਰਾਂਗਾ-ਧਾਮੀ
ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਕੌਮ ਦੀ ਸੇਵਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਮੁੜ ਪ੍ਰਾਪਤ ਹੋਈ ਹੈ, ਜਿਸ ਨੂੰ ਗੁਰੂ ਸਾਹਿਬ ਦੀ ਭੈਅ ਭਾਵਨੀ ਅਨੁਸਾਰ ਨਿਭਾਉਣ ਦਾ ਯਤਨ ਕਰਾਂਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪਹਿਲੀ ਤਰਜੀਹ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਨੂੰ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮੀ ਪੱਧਰ 'ਤੇ ਮਨਾਉਣਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਮਰਪਣ ਦੀ ਭਾਵਨਾ ਨਾਲ ਪੰਥਕ ਕਾਰਜਾਂ ਲਈ ਯਤਨਸ਼ੀਲ ਰਹਿਣਗੇ |
ਬੀਬੀ ਜਗੀਰ ਕੌਰ ਨੇ ਵੀ ਪਾਈ ਵੋਟ
ਵਿਰੋਧੀ ਧਿਰ ਦੇ ਆਗੂੁ ਅਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਇਜਲਾਸ ਵਿਚ ਸ਼ਿਰਕਤ ਕਰਨ ਲਈ ਪੁੱਜੇ, ਪਰ ਸਿਹਤ ਠੀਕ ਨਾ ਹੋਣ ਕਾਰਨ ਉਹ ਇਜਲਾਸ ਵਾਲੇ ਹਾਲ 'ਚ ਪੁੱਜ ਨਹੀਂ ਸਕੇ, ਜਿਸ 'ਤੇ ਉਨ੍ਹਾਂ ਦੀ ਵੋਟ ਚੋਣ ਅਧਿਕਾਰੀਆਂ ਵਲੋਂ ਨਿਯੁਕਤ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਨੇ ਲੰਗਰ ਗੁਰੂ ਰਾਮਦਾਸ ਜੀ ਵਿਖੇ ਮੈਨੇਜਰ ਦੇ ਕਮਰੇ ਵਿਚ ਜਿੱਥੇ ਉਹ ਬੈਠੇ ਹੋਏ ਸਨ, ਵਿਖੇ ਜਾ ਕੇ ਪਵਾਈ ਗਈ |
ਸਾਰੇ ਅਹੁਦੇਦਾਰ ਪਹਿਲਾਂ ਵਾਲੇ
ਐਡਵੋਕੇਟ ਧਾਮੀ ਜਿਥੇ ਮੁੜ ਪ੍ਰਧਾਨ ਚੁਣੇ ਗਏ, ਉਥੇ ਬਾਕੀ ਤਿੰਨ ਅਹੁਦੇਦਾਰ ਵੀ ਪਿਛਲੇ ਸਾਲ ਵਾਲੇ ਰਹੇ | ਅਕਾਲੀ ਦਲ ਬਾਦਲ ਧੜੇ ਦੇ ਹੀ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ | ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤਿ੍ੰਗ ਕਮੇਟੀ 'ਚ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ ਤੇ ਮਿੱਠੂ ਸਿੰਘ ਕਾਹਨੇਕੇ ਨੂੰ ਸ਼ਾਮਿਲ ਕੀਤਾ ਗਿਆ |
ਬੰਦੀ ਸਿੰਘਾਂ ਦੀ ਜਲਦ ਰਿਹਾਈ ਸਮੇਤ ਕਈ ਅਹਿਮ ਮਤੇ ਪਾਸ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਸ ਹੈ ਕਿ ਸ. ਧਾਮੀ ਕੌਮੀ ਮਸਲਿਆਂ ਦੀ ਅਗਵਾਈ ਕਰਦਿਆਂ ਸਿੱਖ ਸੰਸਥਾ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ | ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਇਜਲਾਸ ਵਿਚ ਲਿਆਂਦੇ ਮਤਿਆਂ ਦੀ ਪ੍ਰੋੜਤਾ ਕਰਦੇ ਹੋਏ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਜਲਦ ਖੋਲ੍ਹਣਾ ਚਾਹੀਦਾ ਹੈ | ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਬਾਕੀ ਸਾਰੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਣੀ ਚਾਹੀਦੀ ਹੈ | ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵਲੋਂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਉਲਟ ਜਾ ਕੇ ਇਜਲਾਸ ਸੱਦੇ ਜਾਣ ਬਾਰੇ ਉਨ੍ਹਾਂ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਾ ਮੰਨਣ ਵਾਲੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਤਲਬ ਕੀਤਾ ਜਾਵੇਗਾ |
ਅਕਾਲੀ ਦਲ (ਬ) ਨੇ ਮਨਮਾਨੀਆਂ ਕਰਨ ਲਈ ਹੀ ਧਾਮੀ ਨੂੰ ਮੁੜ ਪ੍ਰਧਾਨ ਬਣਾਇਆ-ਬੀਬੀ ਜਗੀਰ ਕੌਰ
ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਅਕਾਲੀ ਦਲ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਮਨਮਾਨੀਆਂ ਕਰਨ ਲਈ ਹੀ ਮੁੜ ਪ੍ਰਧਾਨ ਬਣਾਇਆ ਹੈ ਤੇ ਉਹ ਗੁਲਾਮ ਪ੍ਰਧਾਨ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਬਾਦਲ ਦਲ ਨੂੰ ਕੇਵਲ ਚੁਣੌਤੀ ਦੇਣ ਲਈ ਹੀ ਚੋਣ ਲੜੀ ਹੈ |
ਗ਼ੈਰ ਹਾਜ਼ਰ ਮੈਂਬਰਾਂ ਦੀਆਂ ਵੋਟਾਂ ਭੁਗਤਾਅ ਕੇ ਧੱਕਾ ਕੀਤਾ ਗਿਆ-ਕਾਹਨੇਕੇ
ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸੰਬੰਧਿਤ ਸ਼ੋ੍ਰਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਦੋਸ਼ ਲਾਇਆ ਕਿ ਪ੍ਰਧਾਨ ਦੀ ਚੋਣ ਦੌਰਾਨ ਉਨ੍ਹਾਂ ਮੈਂਬਰਾਂ ਦੀਆਂ ਵੋਟਾਂ ਭੁਗਤਾ ਦਿੱਤੀਆਂ ਗਈਆਂ ਹਨ, ਜੋ ਇਜਲਾਸ 'ਚ ਸ਼ਾਮਿਲ ਨਹੀਂ ਸਨ, ਇਹ ਸਰਾਸਰ ਧੱਕਾ ਹੈ |
ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ- ਭੂਰਾ ਕੋਹਨਾ
ਵਿਰੋਧੀ ਧਿਰ ਨਾਲ ਸੰਬੰਧਿਤ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਕਿਹਾ ਕਿ ਜਦੋਂ ਤੱਕ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਮੁੜ ਨਹੀਂ ਹੁੰਦੀਆਂ ਓਨੀ ਦੇਰ ਤੱਕ ਇਸੇ ਤਰ੍ਹਾਂ ਹੀ ਹੁੰਦਾ ਰਹੇਗਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਲੜ ਕੇ ਵੱਡੇ ਪੱਧਰ 'ਤੇ ਜਿੱਤ ਹਾਸਿਲ ਕੀਤੀ ਜਾਵੇਗੀ |
ਕਈ ਅਹਿਮ ਮਤੇ ਪਾਸ
ਅੱਜ ਦੇ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ | ਇਨ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ, ਪੰਜਾਬ 'ਵਰਸਿਟੀ, ਸਿੱਖ ਕਤਲੇਆਮ ਨੂੰ ਸੰਸਦ ਅੰਦਰ ਨਸਲਕੁਸ਼ੀ ਕਰਾਰ ਦੇਣਾ ਅਤੇ ਕਰਤਾਰਪੁਰ ਸਾਹਿਬ ਲਾਂਘੇ ਸਮੇਤ ਕਈ ਮਤੇ ਸ਼ਾਮਿਲ ਹਨ |
ਇਜਲਾਸ 'ਚ ਕੌਣ-ਕੌਣ ਰਹੇ ਹਾਜ਼ਰ?
ਸ਼੍ਰੋਮਣੀ ਕਮੇਟੀ ਦੇ ਅੱਜ ਦੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 136 ਮੈਂਬਰ ਹਾਜ਼ਰ ਸਨ | ਜਿਨ੍ਹਾਂ ਵਿਚੋਂ ਚੁਣੇ ਗਏ ਉਕਤ ਅਹੁਦੇਦਾਰਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਲਵਿੰਦਰਪਾਲ ਸਿੰਘ ਪੱਖੋਕੇ ਤੇ ਬੀਬੀ ਜਗੀਰ ਕੌਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਹਰਜਿੰਦਰ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਮੀਤ ਸਿੰਘ ਬੂਹ, ਦਲਜੀਤ ਸਿੰਘ ਭਿੰਡਰ, ਅਮਰੀਕ ਸਿੰਘ ਜਨੈਤਪੁਰ, ਹਰਪਾਲ ਸਿੰਘ ਪਾਲੀ, ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਰ ਕੌਰ ਕੰਧੋਲਾ, ਹਰਭਜਨ ਸਿੰਘ ਮਸਾਣਾ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਜਗਸੀਰ ਸਿੰਘ ਮਾਗੇਆਣਾ, ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਨਤਵੇਜ ਸਿੰਘ ਕਾਉਣੀ, ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸੂਬਾ ਸਿੰਘ ਡੱਬਵਾਲਾ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਲਸੀਹਾਂ, ਦਰਸ਼ਨ ਸਿੰਘ ਸ਼ੇਰਖਾਂ, ਬਲਵਿੰਦਰ ਸਿੰਘ ਭੰਮਾਂ ਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜ਼ੀਰਾ, ਬੀਬੀ ਨਰਿੰਦਰ ਕੌਰ, ਗੁਰਮੇਲ ਸਿੰਘ ਸੰਗਤਪੁਰਾ, ਸੁਖਹਰਪ੍ਰੀਤ ਸਿੰਘ ਰੋਡੇ, ਤਰਸੇਮ ਸਿੰਘ ਰੱਤੀਆਂ, ਬੀਬੀ ਜਸਵਿੰਦਰ ਕੌਰ, ਸ਼ੇਰ ਸਿੰਘ ਮੰਡਵਾਲਾ, ਫੁੰਮਣ ਸਿੰਘ, ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਰਾਏਪੁਰ, ਮਿੱਠੂ ਸਿੰਘ ਕਾਹਨੇਕੇ, ਬਾਬਾ ਬੂਟਾ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਪਰਮਜੀਤ ਕੌਰ, ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ ਚੰਗਾਲ, ਪਰਮਜੀਤ ਸਿੰਘ ਖ਼ਾਲਸਾ, ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਂਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਬੀਬੀ ਹਰਦੀਪ ਕੌਰ, ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ ਕਰਤਾਰਪੁਰ, ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਨਿਰਮੈਲ ਸਿੰਘ ਜੌਲਾਂ, ਸੁਰਜੀਤ ਸਿੰਘ ਗੜ੍ਹੀ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਅਵਤਾਰ ਸਿੰਘ ਰਿਆ, ਦਵਿੰਦਰ ਸਿੰਘ ਖੱਟੜਾ, ਰਘਬੀਰ ਸਿੰਘ ਸਹਾਰਨ ਮਾਜਰਾ, ਚਰਨ ਸਿੰਘ ਆਲਮਗੀਰ, ਹਰਪਾਲ ਸਿੰਘ ਜੱਲਾ, ਹਰਪ੍ਰੀਤ ਸਿੰਘ ਗਰਚਾ, ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਜਸਵੰਤ ਸਿੰਘ ਪੁੜੈਣ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਰਣਜੀਤ ਸਿੰਘ ਮੰਗਲੀ, ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਮਹਿੰਦਰ ਸਿੰਘ ਹੁਸੈਨਪੁਰਾ, ਗੁਰਬਖ਼ਸ਼ ਸਿੰਘ ਖਾਲਸਾ, ਬਲਦੇਵ ਸਿੰਘ ਕਲਿਆਣ, ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਜਰਨੈਲ ਸਿੰਘ ਡੋਗਰਾਂਵਾਲਾ, ਬਲਜੀਤ ਸਿੰਘ ਜਲਾਲ ਉਸਮਾ, ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਂਈਪੂਈਾ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਪੱਟੀ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਰਣੀਕੇ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਮਰੀਕ ਸਿੰਘ ਵਿਛੋਆ, ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਅਮਰਜੀਤ ਸਿੰਘ ਬੰਡਾਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਤੁਗਲਵਾਲ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜ਼ੱਫਰਵਾਲ, ਰਵਿੰਦਰ ਸਿੰਘ ਚੱਕ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜੰਗ ਬਹਾਦਰ ਸਿੰਘ ਰਾਏ, ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਰਘੂਜੀਤ ਸਿੰਘ ਵਿਰਕ, ਜਗਤਾਰ ਸਿੰਘ ਰੋਡੇ, ਸੁਰਜੀਤ ਸਿੰਘ ਕੰਗ, ਚਰਨਜੀਤ ਸਿੰਘ ਜੱਸੋਵਾਲ, ਸੁਖਮੀਤ ਸਿੰਘ ਕਾਦੀਆਂ, ਗੁਰਮਿੰਦਰ ਸਿੰਘ ਮਠਾਰੂ, ਗੁਰਿੰਦਰ ਸਿੰਘ ਬਾਵਾ, ਬੀਬੀ ਸੁਖਵਿੰਦਰ ਕੌਰ ਤੋਂ ਇਲਾਵਾ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ਼ਾਹਬਾਜ਼ ਸਿੰਘ ਤੇ ਵਧੀਕ ਸਕੱਤਰ ਬਿਜੈ ਸਿੰਘ ਆਦਿ ਮੌਜੂਦ ਸਨ |
ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਧਾਮੀ ਤੇ ਹੋਰ ਅਹੁਦੇਦਾਰ
ਐਡਵੋਕੇਟ ਧਾਮੀ ਸਮੇਤ ਹੋਰ ਅਹੁਦੇਦਾਰ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਵਲੋਂ ਸਿਰੋਪਾਓ ਦੇ ਕੇ ਸਤਿਕਾਰ ਕੀਤਾ ਗਿਆ | ਇਸ ਮਗਰੋਂ ਐਡਵੋਕੇਟ ਧਾਮੀ ਨੇ ਆਪਣੇ ਦਫ਼ਤਰ ਵਿਖੇ ਮੁੜ ਪ੍ਰਧਾਨਗੀ ਕਾਰਜਭਾਰ ਸੰਭਾਲਿਆ |

Ad Position 22
No active advertisement
ਪਿਛਲੀ ਖ਼ਬਰ 12 ਰਾਜਾਂ 'ਚ ਐਸ. ਆਈ. ਆਰ. ਕਵਾਇਦ ਅੱਜ ਤੋਂ <br/> ਅਗਲੀ ਖ਼ਬਰ ਨਿਪਾਲ 'ਚ ਬਰਫ਼ ਦੇ ਤੋਦੇ ਡਿੱਗੇ-3 ਮÏਤਾਂ, 4 ਲਾਪਤਾ
Ad Position 24
No active advertisement