ਚੰਡੀਗੜ੍ਹ, 3 ਨਵੰਬਰ (ਰਾਮ ਸਿੰਘ ਬਰਾੜ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਨਵੰਬਰ ਨੂੰ ਕੁਰੂਕਸ਼ੇਤਰ 'ਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ 'ਚ ਸ਼ਾਮਿਲ ਹੋਣਗੇ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਤੇ ਅੰਤਰਰਾਸ਼ਟਰੀ ਗੀਤਾ ਉਤਸਵ 'ਚ ਸ਼ਾਮਿਲ ਹੋਣਗੇ | ਇਥੇ ਇਕ ਪ੍ਰੈਸ ਕਾਨਫਰੰਸ ਦÏਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸ਼ਰਧਾ ਨਾਲ ਮਨਾ ਰਿਹਾ ਹੈ ਤੇ ਇਸ ਮÏਕੇ 1 ਤੋਂ 25 ਨਵੰਬਰ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏੇ ਜਾ ਰਹੇ ਹਨ | ਆਗਾਮੀ ਅੰਤਰਰਾਸ਼ਟਰੀ ਗੀਤਾ ਉਤਸਵ ਦੇ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਗੀਤਾ ਉਤਸਵ ਦਾ 10ਵਾਂ ਸੰਸਕਰਣ ਕੁਰੂਕਸ਼ੇਤਰ 'ਚ 15 ਨਵੰਬਰ ਤੋਂ 5 ਦਸੰਬਰ ਤੱਕ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਦੁਨੀਆ ਨੂੰ ਭਾਰਤ ਦੀਆਂ ਸਦੀਵੀ ਗਿਆਨ ਪਰੰਪਰਾਵਾਂ ਨਾਲ ਜੋੜਨਾ ਹੈ |