ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਸੰਬੰਧੀ ਸਮਾਗਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 22-11-2025

ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ. ਐਸ. ਨਿੱਕੂਵਾਲ)-350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਸਬੰਧੀ ਸਮਾਗਮ ਗੁਰਦੁਆਰਾ ਗੁਰਿਆਈ ਅਸਥਾਨ ਪਾਤਸ਼ਾਹੀ 10ਵੀਂ ਗੁਰੂ-ਕੇ-ਮਹਿਲ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ ਹਨ | ਸਮਾਗਮਾਂ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ | ਅਖੰਡ ਪਾਠ ਸਾਹਿਬ ਦੇ ਭੋਗ 23 ਨਵੰਬਰ ਨੂੰ ਗੁਰਿਆਈ ਦਿਵਸ ਮੌਕੇ ਪੈਣਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਅੰਤਿ੍ੰਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਗੁਰਦੇਵ ਸਿੰਘ ਤਰਨਾ ਦਲ ਸ਼ਹੀਦੀ ਬਾਗ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮੀਤ ਸਕੱਤਰ ਗੁਰਨਾਮ ਸਿੰਘ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਦੁਆਰਾ ਇੰਸਪੈਕਟਰ ਚੀਫ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਤਲਵਿੰਦਰ ਸਿੰਘ ਬੁੱਟਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸਰਬਜੀਤ ਸਿੰਘ ਲੁਧਿਆਣਾ, ਮੀਤ ਮੈਨੇਜਰ ਭੁਪਿੰਦਰ ਸਿੰਘ ਬੀਕਾਪੁਰ, ਐਡਵੋਕੇਟ ਜਸਬੀਰ ਸਿੰਘ ਅਤੇ ਭਾਈ ਸਰਬਜੀਤ ਸਿੰਘ, ਸੁਰਜੀਤ ਸਿੰਘ ਚੈਹੜਮਜਾਰਾ, ਬਾਬਾ ਖੜਕ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਦੁਬਈ ਏਅਰ ਸ਼ੋਅ ਦੌਰਾਨ ਲੜਾਕੂ ਜਹਾਜ਼ ਤੇਜਸ ਹਾਦਸਾਗ੍ਰਸਤ-ਪਾਇਲਟ ਦੀ ਮੌਤ ਅਗਲੀ ਖ਼ਬਰ ਨਿਗਮ ਦੀਆਂ ਲਿਫਟਾਂ ਖਰਾਬ, ਸਮਾਰਟ ਸਿਟੀ ਦੇ ਲੱਗੇ ਬੋਰਡ
Ad Position 24
No active advertisement