ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਲਈ ਸਰਬਉੱਚ ਕੁਰਬਾਨੀ ਦਿੱਤੀ-ਨਇਬ ਸਿੰਘ ਸੈਣੀ <br/>

Ad Position 21
No active advertisement
ਅਜੀਤ ਡੈਸਕ 22-11-2025

350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਕੁਰੂਕਸ਼ੇਤਰ ਵਿਖੇ ਹੋਣ ਵਾਲੇ ਮੁੱਖ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਕੁਰੂਕਸ਼ੇਤਰ, 21 ਨਵੰਬਰ (ਪੀ. ਟੀ. ਆਈ.)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ, ਧਰਮ ਤੇ ਰਾਸ਼ਟਰ ਦੀ ਰੱਖਿਆ ਲਈ ਇਕ ਸਰਵਉੱਚ ਕੁਰਬਾਨੀ ਦਿੱਤੀ ਤੇ ਉਨ੍ਹਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਲਈ ਵਿਆਪਕ ਤੌਰ 'ਤੇ ਸਾਂਝਾ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 350ਵੀਂ ਸ਼ਹੀਦੀ ਸ਼ਤਾਬਦੀ ਜੋਤੀਸਰ ਵਿਖੇ ਮਨਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੰਦੇਸ਼ ਤੇ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਨਵੰਬਰ ਨੂੰ ਇਸ ਸਮਾਗਮ 'ਚ ਸ਼ਾਮਿਲ ਹੋ ਰਹੇ ਹਨ | ਸੈਣੀ ਕੁਰੂਕਸ਼ੇਤਰ 'ਚ ਜੋਤੀਸਰ ਸਥਾਨ ਦਾ ਨਿਰੀਖਣ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਸਮਾਗਮ ਸਥਾਨ ਤੇ ਅਨੁਭਵ ਕੇਂਦਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਸੈਣੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਦੇ ਹਿੱਸੇ ਵਜੋਂ ਰਾਜ ਭਰ 'ਚ ਚਾਰ ਪਵਿੱਤਰ ਨਗਰ ਕੀਰਤਨ ਸਜਾਏ ਜਾ ਰਹੇ ਹਨ, ਜੋ ਹਰਿਆਣਾ ਦੇ ਸਾਰੇ ਜ਼ਿਲਿ੍ਹਆਂ 'ਚੋਂ ਹੰੁਦੇ ਹੋਏ 25 ਨਵੰਬਰ ਨੂੰ ਕੁਰੂਕਸ਼ੇਤਰ 'ਚ ਸਮਾਪਤ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਰੂਹਾਨੀਅਤ ਦੇ ਮਾਹੌਲ 'ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ <br/> ਅਗਲੀ ਖ਼ਬਰ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ
Ad Position 24
No active advertisement