ਸਮਾਗਮਾਂ ਦੇ ਪ੍ਰਬੰਧਾਂ ਸੰੰਬੰਧੀ ਕੀਤੀ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਰਾਸਤ-ਏ-ਖ਼ਾਲਸਾ ਦੇ ਮੀਟਿੰਗ ਹਾਲ ਵਿਖੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਸੰਬੰਧੀ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕੀਤੇ ਜਾਣ ਕਿਉਂਕਿ ਇਨ ੍ਹਾਂ ਪਵਿੱਤਰ ਦਿਨਾਂ 'ਚ ਲੱਖਾਂ ਦੀ ਗਿਣਤੀ 'ਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਪੁੱਜ ਰਹੀਆਂ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਜੇ ਕੋਈ ਅਧਿਕਾਰੀ ਆਪਣੇ ਕੰਮ 'ਚ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹ ਾਂ ਸਪੱਸ਼ਟ ਕੀਤਾ ਕਿ ਸ਼ਰਧਾਲੂਆਂ ਦੀ ਸੁਰੱਖਿਆ, ਸਫ਼ਾਈ, ਆਵਾਜਾਈ ਤੇ ਰਹਿਣ-ਸਹਿਣ ਸੰਬੰਧੀ ਪ੍ਰਬੰਧਾਂ 'ਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਵਧੀਕ ਮੁੱਖ ਸਕੱਤਰ ਸੰਸਦੀ ਮਾਮਲੇ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲ ਕੰਠ ਅਵਧ, ਸਕੱਤਰ ਲੋਕ ਸੰਪਰਕ ਤੇ ਪੰਜਾਬ ਮੰਡੀ ਬੋਰਡ ਬੋਰਡ ਰਾਮਵੀਰ, ਏ. ਡੀ. ਜੀ. ਪੀ. ਐਸ.ਪੀ.ਐਸ. ਪਰਮਾਰ, ਡਾਇਰੈਕਟਰ ਸਥਾਨਕ ਸਰਕਾਰਾਂ ਕੁਲਵੰਤ ਸਿੰਘ, ਅਰਵਿੰਦਰ ਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ, ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਆਦਿ ਅਧਿਕਾਰੀ ਹਾਜ਼ਰ ਸਨ |
ਸੰਗਤ ਲਈ ਸਾਰੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਉਣ ਅਧਿਕਾਰੀ-ਬੈਂਸ
ਅਜੀਤ ਡੈਸਕ
22-11-2025