ਪੰਜਾਬੀਆਂ ਨਾਲ ਧੋਖਾ-ਸੁਖਬੀਰ
ਅਜੀਤ ਡੈਸਕ
23-11-2025
ਸਰਦ ਰੁੱਤ ਇਜਲਾਸ 'ਚ 131ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਨਾ ਕਰੇ, ਕਿਉਂਕਿ ਅਜਿਹਾ ਕਰਨਾ ਉਨ੍ਹਾਂ ਬਹਾਦਰ ਪੰਜਾਬੀਆਂ ਨਾਲ ਧੋਖਾ ਤੇ ਵਿਤਕਰਾ ਹੋਵੇਗਾ, ਜਿਨ੍ਹਾਂ ਨੇ ਦੇਸ਼ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਅਤੇ ਇਹ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਕੀਤੇ ਗਏ ਸਾਰੇ ਵਾਅਦਿਆਂ ਤੋਂ ਪਿੱਛੇ ਹਟਣਾ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਦੇ 131ਵੇਂ ਸੋਧ ਬਿੱਲ ਦਾ ਮਕਸਦ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਸਥਾਈ ਰੂਪ ਵਿਚ ਪੰਜਾਬ ਦੇ ਪ੍ਰਸ਼ਾਸਕੀ ਤੇ ਸਿਆਸੀ ਕੰਟਰੋਲ ਤੋਂ ਦੂਰ ਕਰਨਾ ਹੈ | ਇਸ ਤਜਵੀਜ਼ਸ਼ੁਦਾ ਬਿੱਲ ਨੂੰ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਇਹ ਸੰਘੀ ਭਾਵਨਾ ਦੇ ਖ਼ਿਲਾਫ਼ ਹੈ |