ਕੇਂਦਰ ਦੇ ਨਾਪਾਕ ਮਨਸੂਬੇ ਸਫ਼ਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ
ਅਜੀਤ ਡੈਸਕ
23-11-2025
ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫ਼ਲ ਨਹੀਂ ਹੋਣ ਦੇਵੇਗੀ | ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਅਗਾਮੀ ਸੰਸਦੀ ਇਜਲਾਸ 'ਚ ਸੰਵਿਧਾਨ ਦੀ ਧਾਰਾ-240 ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਨ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ |