17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਐਲਾਨਨਾਮੇ 'ਚ ਅੱਤਵਾਦ 'ਤੇ ਭਾਰਤ ਦੇ ਰੁਖ਼ ਨੂੰ ਮਿਲਿਆ ਵਿਸ਼ਵ ਸਮਰਥਨ

Ad Position 21
No active advertisement
ਅਜੀਤ ਡੈਸਕ 23-11-2025
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਜੀ-20 ਸੰਮੇਲਨ ਦੇ ਬਾਈਕਾਟ ਦੇ ਬਾਵਜੂਦ ਬਾਕੀ ਦੇਸ਼ਾਂ ਨੇ ਸਰਬਸੰਮਤੀ ਨਾਲ ਦੱਖਣੀ ਅਫਰੀਕਾ ਦੁਆਰਾ ਤਿਆਰ ਕੀਤੇ ਗਏ ਐਲਾਨਨਾਮੇ ਨੂੰ ਪ੍ਰਵਾਨਗੀ ਦੇ ਦਿੱਤੀ | ਸੰਮੇਲਨ 'ਚ ਹਿੱਸਾ ਲੈਣ ਵਾਲੇ ਦੇਸ਼ਾਂ ਨੇ ਅੱਤਵਾਦ 'ਤੇ ਸਖ਼ਤ ਰੁਖ਼ ਅਪਣਾਇਆ ਹੈ | ਇਸ ਵਿਚ ਕਿਹਾ ਗਿਆ ਹੈ ਕਿ ਸੰਯੁਕਤ ਰਾਸ਼ਟਰ ਚਾਰਟਰ ਦੇ ਅਨੁਸਾਰ ਕਿਸੇ ਵੀ ਦੇਸ਼ ਨੂੰ ਕਿਸੇ ਹੋਰ ਦੇਸ਼ ਦੀ ਖੇਤਰੀ ਅਖੰਡਤਾ, ਪ੍ਰਭੂਸੱਤਾ, ਜਾਂ ਰਾਜਨੀਤਕ ਆਜ਼ਾਦੀ 'ਤੇ ਹਮਲਾ ਨਹੀਂ ਕਰਨਾ ਚਾਹੀਦਾ ਹੈ | ਅੱਤਵਾਦ 'ਤੇ ਭਾਰਤ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦਾ ਸਮਰਥਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਅਸੀਂ ਅੱਤਵਾਦ ਦੇ ਸਾਰੇ ਰੂਪਾਂ ਦੀ ਸਖ਼ਤ ਨਿੰਦਾ ਕਰਦੇ ਹਾਂ | ਇਸ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਸੰਮੇਲਨ ਸਥਾਨ 'ਤੇ ਮੋਦੀ ਦਾ 'ਨਮਸਤੇ' ਨਾਲ ਸਵਾਗਤ ਕੀਤਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਤੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਾਰੇਸ ਵਰਗੇ ਵਿਸ਼ਵ ਨੇਤਾਵਾਂ ਨਾਲ ਗੈਰ-ਰਸਮੀ ਗੱਲਬਾਤ ਕਰਦੇ ਹੋਏ ਵੀ ਦੇਖਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਆਈ. ਨਾਲ ਜੁੜੇ ਕੌਮਾਂਤਰੀ ਹਥਿਆਰ ਤਸਕਰਾਂ ਦਾ ਪਰਦਾਫਾਸ਼ ਅਗਲੀ ਖ਼ਬਰ ਸਮਾਜ ਤੇ ਰਾਸ਼ਟਰਾਂ ਲਈ ਖ਼ਤਰਾ ਹਨ ਨਸ਼ੀਲੇ ਪਦਾਰਥ ਤੇ ਅੱਤਵਾਦ-ਮੋਦੀ
Ad Position 24