12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼੍ਰੋਮਣੀ ਕਮੇਟੀ ਨੇ 350 ਸਾਲਾ ਗੁਰਤਾਗੱਦੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-11-2025

ਸ਼ਹੀਦੀ ਸ਼ਤਾਬਦੀ ਦੇ ਸਮਾਗਮ ਆਰੰਭ
ਜੇ. ਐਸ. ਨਿੱਕੂਵਾਲ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਮਾਗਮਾਂ ਦੌਰਾਨ ਗੁਰਦੁਆਰਾ ਸੀਸਗੰਜ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਦਸਵੇਂ ਪਾਤਿਸ਼ਾਹ ਜੀ ਦੇ ਗੁਰਿਆਈ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ, ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ | ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਇਤਿਹਾਸ ਬਾਰੇ ਤਿੰਨ ਪੁਸਤਕਾਂ ਅਤੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੋਵੀਨਾਰ ਵੀ ਜਾਰੀ ਕੀਤਾ ਗਿਆ | ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਗੁਰਿਆਈ ਅਸਥਾਨ ਵਿਖੇ ਦਸਵੇਂ ਪਾਤਿਸ਼ਾਹ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਸਾਹਿਬ ਦੇ ਜੀਵਨ, ਸਿਧਾਂਤ ਤੇ ਸ਼ਹੀਦੀ ਬਾਰੇ ਵਿਚਾਰ ਸਾਂਝੇ ਕੀਤੇ | ਸ਼੍ਰੋਮਣੀ ਕਮੇਟੀ ਵਲੋਂ ਸ਼ਤਾਬਦੀ ਸਮਾਗਮ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਮਹਿੰਦਰ ਸਿੰਘ ਯੂ.ਕੇ., ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਭਲਵਾਨ, ਭਾਈ ਅਜੈਬ ਸਿੰਘ ਅਭਿਆਸੀ ਅਵਤਾਰ ਸਿੰਘ ਰੀਆ, ਹਿਮਾਚਲ ਪ੍ਰਦੇਸ਼ ਤੋਂ ਵਿਧਾਇਕ ਬਾਵਾ ਹਰਦੀਪ ਸਿੰਘ ਤੇ ਵਿਵੇਕ ਸ਼ਰਮਾ ਸਮੇਤ ਹੋਰ ਹਾਜ਼ਰ ਸਨ | ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆ ਅੰਦਰ ਪਹਿਲੀ ਅਜਿਹੀ ਸ਼ਹਾਦਤ ਹੈ ਜੋ ਧਰਮ ਦੀ ਰਖਵਾਲੀ ਲਈ ਹੋਈ | ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਖਿਆ ਕਿ ਨੌਵੇਂ ਪਾਤਿਸ਼ਾਹ ਨੇ ਸਮਾਜ ਨੂੰ ਭਾਈਚਾਰਕ ਏਕਤਾ, ਮਾਨਵਤਾ ਨਾਲ ਪ੍ਰੇਮ ਅਤੇ ਸਮਾਜ ਨੂੰ ਇਕਸੁਰਤਾ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਵਿਸ਼ਵ ਦੀ ਜਮਹੂਰੀਅਤ ਪ੍ਰਣਾਲੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੀ ਬਦੌਲਤ ਹੈ | ਉਨ੍ਹਾਂ ਅਜੋਕੇ ਸੰਦਰਭ ਦੀ ਗੱਲ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਦੂਜਿਆਂ ਦੀ ਧਾਰਮਿਕ ਆਜ਼ਾਦੀ ਲਈ ਸ਼ਹਾਦਤ ਦਿੱਤੀ ਸੀ ਪਰ ਅੱਜ ਸਿੱਖਾਂ ਦੀ ਧਾਰਮਿਕ ਆਜ਼ਾਦੀ ਉੱਤੇ ਹਮਲੇ ਹੋ ਰਹੇ ਹਨ | ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਹਾਨ ਸ਼ਹਾਦਤ ਦੇ ਕੇ ਸਨਾਤਨ ਧਰਮ ਦੀ ਹੋਂਦ-ਹਸਤੀ ਨੂੰ ਬਚਾਇਆ ਸੀ | ਇਸ ਮੌਕੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸਾਨੂੰ ਆਤਮ ਚਿੰਤਨ ਕਰਨ ਅਤੇ ਗੁਰੂ ਸਾਹਿਬ ਦੀ ਸਿੱਖਿਆ, ਉਪਦੇਸ਼ ਅਤੇ ਸਿਧਾਂਤਾਂ 'ਤੇ ਚੱਲਣ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ ਯੂਕੇ, ਸਵਾਮੀ ਹੁਸ਼ਿਆਰਪੁਰ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਲੱਖਾ ਸਿੰਘ ਕੋਟਾ, ਬਾਬਾ ਰੌਸ਼ਨ ਸਿੰਘ ਚੱਕ ਪੱਖੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖਸ਼ ਸਿੰਘ ਖਾਲਸਾ, ਭੁਪਿੰਦਰ ਸਿੰਘ ਭਲਵਾਨ, ਭਾਈ ਅਜੈਬ ਸਿੰਘ ਅਭਿਆਸੀ ਅਵਤਾਰ ਸਿੰਘ ਰੀਆ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਰਾਮ ਸਿੰਘ ਮੁੰਬਈ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਮਹਾਂਰਾਸ਼ਟਰ ਤੇ ਗੁਜਰਾਤ, ਦਿਲਸਾਦ ਸਿੰਘ ਅਨੰਦ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਆਂਧਰਾ ਪ੍ਰਦੇਸ਼, ਡਾ. ਬਲਵੰਤ ਸਿੰਘ ਢਿੱਲੋਂ, ਡਾ. ਪਰਮਵੀਰ ਸਿੰਘ, ਸਾਬਕਾ ਮੀਤ ਸਕੱਤਰ ਪ੍ਰੋ ਸੁਖਦੇਵ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਇੰਚਾਰਜ ਮੇਜ਼ਰ ਸਿੰਘ, ਚੀਫ 85 ਜਗਦੀਸ਼ ਸਿੰਘ ਬੁੱਟਰ, ਮੈਨੇਜਰ ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਮੈਨੇਜਰ ਜਗੀਰ ਸਿੰਘ, ਇੰਚਾਰਜ ਯੋਗੇਸ਼ਵਰ ਸਿੰਘ, ਰਾਜਵਿੰਦਰ ਸਿੰਘ ਜੋਗਾ, ਧਰਮਿੰਦਰ ਸਿੰਘ, ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ, ਨਿਸ਼ਾਨ ਸਿੰਘ ਜ਼ਫਰਵਾਲ, ਵਧੀਕ ਮੈਨੇਜਰ ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ ਅਤੇ ਅਮਰਜੀਤ ਸਿੰਘ ਜਿੰਦਬੜੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੇ ਕੇਜਰੀਵਾਲ ਨੇ ਗੁਰਦੁਆਰਾ ਬੁੱਢਾ ਦਲ ਛਾਉਣੀ ਵਿਖੇ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਕਰਵਾਏ ਆਰੰਭ <br/> ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵਲੋਂ ਭਿ੍ਸ਼ਟਾਚਾਰ ਬਾਰੇ ਪਾਈ ਪੋਸਟ ਨਾਲ ਮਚੀ ਹਲਚਲ <br/>
Ad Position 24