12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਜਸਟਿਸ ਸੂਰਿਆ ਕਾਂਤ ਅੱਜ ਭਾਰਤ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ

Ad Position 21
No active advertisement
ਅਜੀਤ ਡੈਸਕ 24-11-2025
ਨਵੀਂ ਦਿੱਲੀ, 23 ਨਵੰਬਰ (ਪੀ.ਟੀ.ਆਈ.)-ਜਸਟਿਸ ਸੂਰਿਆ ਕਾਂਤ ਸੋਮਵਾਰ ਨੂੰ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ | ਜਸਟਿਸ ਸੂਰਿਆ ਕਾਂਤ ਕਈ ਇਤਿਹਾਸਕ ਫ਼ੈਸਲਿਆਂ ਤੇ ਆਦੇਸ਼ਾਂ ਵਿਚ ਸ਼ਾਮਿਲ ਰਹੇ ਹਨ, ਜਿਨ੍ਹਾਂ 'ਚ ਧਾਰਾ 370 ਨੂੰ ਰੱਦ ਕਰਨਾ, ਜਿਸ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ, ਬਿਹਾਰ ਵੋਟਰ ਸੂਚੀ ਦੀ ਪੂਰੀ ਤਰ੍ਹਾਂ ਸੋਧ, ਅਤੇ ਪੈਗਾਸਸ ਸਪਾਈਵੇਅਰ ਕੇਸ ਸ਼ਾਮਿਲ ਹਨ | ਜਸਟਿਸ ਸੂਰਿਆ ਕਾਂਤ ਜਸਟਿਸ ਬੀ.ਆਰ. ਗਵਈ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 23 ਨਵੰਬਰ ਦੀ ਸ਼ਾਮ ਨੂੰ ਖਤਮ ਹੋ ਰਿਹਾ ਹੈ |
ਜਸਟਿਸ ਸੂਰਿਆ ਕਾਂਤ ਨੂੰ 30 ਅਕਤੂਬਰ ਨੂੰ ਅਗਲੇ ਸੀ.ਜੇ.ਆਈ. ਵਜੋਂ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਲਗਭਗ 15 ਮਹੀਨਿਆਂ ਲਈ ਇਸ ਅਹੁਦੇ 'ਤੇ ਸੇਵਾ ਨਿਭਾਉਣਗੇ | ਉਹ 65 ਸਾਲ ਦੀ ਉਮਰ ਪੂਰੀ ਕਰਨ 'ਤੇ 9 ਫਰਵਰੀ, 2027 ਨੂੰ ਸੇਵਾਮੁਕਤ ਹੋ ਜਾਣਗੇ | 10 ਫਰਵਰੀ, 1962 ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿਚ ਇਕ ਮੱਧ ਵਰਗੀ ਪਰਿਵਾਰ ਵਿਚ ਜਨਮੇ, ਜਸਟਿਸ ਸੂਰਿਆ ਕਾਂਤ ਇਕ ਛੋਟੇ ਜਿਹੇ ਸ਼ਹਿਰ ਦੇ ਵਕੀਲ ਤੋਂ ਦੇਸ਼ ਦੇ ਸਭ ਤੋਂ ਉੱਚੇ ਨਿਆਂਇਕ ਅਹੁਦੇ ਤੱਕ ਪਹੁੰਚੇ, ਜਿਥੇ ਉਹ ਰਾਸ਼ਟਰੀ ਮਹੱਤਵ ਤੇ ਸੰਵਿਧਾਨਕ ਮਹੱਤਵ ਦੇ ਮਾਮਲਿਆਂ 'ਤੇ ਕਈ ਫੈਸਲਿਆਂ ਅਤੇ ਆਦੇਸ਼ਾਂ ਵਿਚ ਸ਼ਾਮਿਲ ਰਹੇ | ਉਨ੍ਹਾਂ ਨੂੰ 2011 ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਕਾਨੂੰਨ 'ਚ ਮਾਸਟਰ ਦੀ ਡਿਗਰੀ ਵਿਚ 'ਫਸਟ ਇਨ ਫਸਟ ਕਲਾਸ' ਪ੍ਰਾਪਤ ਕਰਨ ਦਾ ਮਾਣ ਵੀ ਪ੍ਰਾਪਤ ਹੈ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਕਈ ਮਹੱਤਵਪੂਰਨ ਫੈਸਲੇ ਲਿਖਣ ਵਾਲੇ ਜਸਟਿਸ ਸੂਰਿਆ ਕਾਂਤ ਨੂੰ 5 ਅਕਤੂਬਰ, 2018 ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ | ਸੁਪਰੀਮ ਕੋਰਟ ਦੇ ਜਸਟਿਸ ਵਜੋਂ ਉਨ੍ਹਾਂ ਦਾ ਕਾਰਜਕਾਲ ਧਾਰਾ 370 ਨੂੰ ਰੱਦ ਕਰਨ, ਪ੍ਰਗਟਾਵੇ ਦੀ ਆਜ਼ਾਦੀ ਤੇ ਨਾਗਰਿਕਤਾ ਦੇ ਅਧਿਕਾਰਾਂ ਬਾਰੇ ਉਨ੍ਹਾਂ ਦੇ ਫੈਸਲਿਆਂ ਲਈ ਜਾਣਿਆ ਜਾਂਦਾ ਹੈ |



Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸੁਧਾਰ ਹੁਣ ਇਕ ਬਦਲ ਨਹੀਂ, ਸਗੋਂ ਇਕ ਜ਼ਰੂਰਤ ਹੈ-ਮੋਦੀ ਅਗਲੀ ਖ਼ਬਰ ਸਰਹੱਦਾਂ ਕਦੇ ਵੀ ਬਦਲ ਸਕਦੀਆਂ ਹਨ-ਰਾਜਨਾਥ
Ad Position 24