12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Ad Position 21
No active advertisement
ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਅਖੰਡ ਪਾਠ ਆਰੰਭ ਹੋ ਗਏ | ਅਖੰਡ ਪਾਠ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ, ਜਿਸ ਉਪਰੰਤ ਸ਼ਤਾਬਦੀ ਸੰਬੰਧੀ ਮੁੱਖ ਸਮਾਗਮ ਹੋਵੇਗਾ | 24 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ, ਕਵਿਤਾਵਾਂ ਤੇ ਭਾਸ਼ਣ ਆਦਿ ਦੇ ਮੁਕਾਬਲੇ ਹੋਣਗੇ | ਇਸੇ ਤਰ੍ਹਾਂ ਰਾਤ 8 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਰਾਗ ਦਰਬਾਰ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ ਘਰ ਨੂੰ ਅੱਗ ਲੱਗੀ 3 ਪੰਜਾਬੀਆਂ ਦੀ ਮੌਤ <br/> ਅਗਲੀ ਖ਼ਬਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸੁਧਾਰ ਹੁਣ ਇਕ ਬਦਲ ਨਹੀਂ, ਸਗੋਂ ਇਕ ਜ਼ਰੂਰਤ ਹੈ-ਮੋਦੀ
Ad Position 24