ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਐਤਵਾਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ, ਕੁਰਬਾਨੀ ਅਤੇ ਨਿਰਸਵਾਰਥ ਸੇਵਾ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ | ਇਕ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕਤਾ, ਮਨੁੱਖਤਾ ਅਤੇ ਸੱਚ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਰਾਸ਼ਟਰਪਤੀ ਨੇ ਕਿਹਾ, 'ਉਨ੍ਹਾਂ ਦੀ ਬਹਾਦਰੀ, ਕੁਰਬਾਨੀ ਅਤੇ ਨਿਰਸਵਾਰਥ ਸੇਵਾ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ¢ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਦਿ੍ੜਤਾ ਅਤੇ ਹਿੰਮਤ ਨਾਲ ਨਿਆਂ ਦੇ ਮਾਰਗ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ | ਆਓ ਅਸੀਂ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਆਪਣੇ ਦੇਸ਼ ਵਿੱਚ ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰੀਏ |' ਉਨ੍ਹਾਂ ਕਿਹਾ, 'ਮੈਂ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ਦੇ ਮÏਕੇ 'ਤੇ ਆਪਣੀ ਨਿਮਰ ਸ਼ਰਧਾਂਜਲੀ ਭੇਟ ਕਰਦੀ ਹਾਂ |'