ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਭਾਰਤ-ਰੂਸ ਭਾਈਵਾਲੀ ਸ਼ਾਂਤੀ ਪ੍ਰਤੀ ਸਾਂਝੀ ਵਚਨਬੱਧਤਾ ਦੁਆਰਾ ਸੇਧਿਤ-ਦਰੋਪਦੀ ਮੁਰਮੂ

Ad Position 21
No active advertisement
ਅਜੀਤ ਡੈਸਕ 06-12-2025
ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਭਾਰਤ ਅਤੇ ਰੂਸ ਵਿਚਕਾਰ ਭਾਈਵਾਲੀ ਸ਼ਾਂਤੀ, ਸਥਿਰਤਾ ਅਤੇ ਆਪਸੀ ਸਮਾਜਿਕ-ਆਰਥਿਕ ਅਤੇ ਤਕਨੀਕੀ ਤਰੱਕੀ ਪ੍ਰਤੀ ਸਾਂਝੀ ਵਚਨਬੱਧਤਾ ਦੁਆਰਾ ਨਿਰਦੇਸ਼ਤ ਹੈ | ਮੁਰਮੂ ਇਥੇ ਰਾਸ਼ਟਰਪਤੀ ਭਵਨ ਵਿਖੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਆਯੋਜਿਤ ਇਕ ਦਾਅਵਤ 'ਚ ਬੋਲ ਰਹੇ ਸਨ | ਪੁਤਿਨ ਅਤੇ ਉਨ੍ਹਾਂ ਦੇ ਵਫ਼ਦ ਦਾ ਸਵਾਗਤ ਕਰਦੇ ਹੋਏ ਮੁਰਮੂ ਨੇ ਕਿਹਾ ਕਿ ਉਨ੍ਹਾਂ ਦੀ ਫੇਰੀ ਇਕ ਮਹੱਤਵਪੂਰਨ ਮੀਲ ਪੱਥਰ ਹੈ | ਭਾਰਤ-ਰੂਸ ਰਣਨੀਤਕ ਭਾਈਵਾਲੀ ਦੀ 25ਵੀਂ ਵਰ੍ਹੇਗੰਢ ਜੋ ਅਕਤੂਬਰ 2000 ਵਿਚ ਰਾਸ਼ਟਰਪਤੀ ਵਜੋਂ ਦੇਸ਼ ਦੀ ਉਨ੍ਹਾਂ ਦੀ ਪਹਿਲੀ ਫੇਰੀ ਦੌਰਾਨ ਸਥਾਪਿਤ ਕੀਤੀ ਗਈ ਸੀ | ਮੁਰਮੂ ਨੇ ਭਾਰਤ-ਰੂਸ ਵਿਸ਼ੇਸ਼ ਰਣਨੀਤਕ ਭਾਈਵਾਲੀ ਪ੍ਰਤੀ ਰਾਸ਼ਟਰਪਤੀ ਪੁਤਿਨ ਦੇ ਸਮਰਥਨ ਅਤੇ ਨਿੱਜੀ ਵਚਨਬੱਧਤਾ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਮੇਂ ਦੀ ਕਸੌਟੀ 'ਤੇ ਹਮੇਸ਼ਾ ਖਰੇ ਉਤਰੇ ਹਨ ਭਾਰਤ-ਰੂਸ ਦੇ ਰਿਸ਼ਤੇ ਅਗਲੀ ਖ਼ਬਰ ਪੁਤਿਨ ਲਈ ਰਾਜਸੀ ਦਾਅਵਤ ਵਿਚ ਦੂਨ ਚੇਤਿਨ ਤੇ ਅਚਾਰੀ ਬੈਂਗਣ
Ad Position 24
No active advertisement