ਗੁਹਾਟੀ, 6 ਦਸੰਬਰ (ਪੀ. ਟੀ. ਆਈ.)-ਆਸਾਮ ਦੇ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਲਗਭਗ ਪੂਰੀ ਹੋ ਗਈ ਹੈ | ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੋਸ਼ ਪੱਤਰ 12 ਦਸੰਬਰ ਨੂੰ ਦਾਖ਼ਲ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਜ਼ੁਬੀਨ ਗਰਗ ਦੀ ਮੌਤ 19 ਸਤੰਬਰ ਨੂੰ ਸਿੰਗਾਪੁਰ 'ਚ ਸਮੁੰਦਰ ਵਿਚ ਤੈਰਦੇ ਸਮੇਂ ਹੋਈ ਸੀ | ਅਪਰਾਧਿਕ ਜਾਂਚ ਵਿਭਾਗ (ਸੀ.ਆਈ.ਡੀ.) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ, ਮੁੰਨਾ ਪ੍ਰਸਾਦ ਗੁਪਤਾ ਨੇ ਇੱਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਾਂਚ ਲਗਭਗ ਪੂਰੀ ਹੋ ਗਈ ਹੈ | ਵੇਰਵੇ ਦੋਸ਼ ਪੱਤਰ ਵਿਚ ਦਿੱਤੇ ਜਾਣਗੇ | ਜ਼ੁਬੀਨ ਦੀ ਮÏਤ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਗੁਪਤਾ ਨੇ ਕਿਹਾ ਕਿ ਇਸ ਮਾਮਲੇ 'ਚ ਹੁਣ ਤੱਕ 7 ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ ਤੇ 300 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ | ਹਾਲਾਂਕਿ, ਮੌਜੂਦਾ ਸਮੇਂ ਉਨ੍ਹਾਂ ਹੋਰ ਵੇਰਵੇ ਸਾਂਝੇ ਕਰਨ ਤੋਂ ਇਨਕਾਰ ਕਰ ਦਿੱਤਾ |