11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕਲੱਬ ਮਾਲਕਾਂ ਵਿਰੁੱਧ ਐੱਫ.ਆਈ.ਆਰ. ਦਰਜ ਸਰਪੰਚ ਹਿਰਾਸਤ 'ਚ

Ad Position 21
No active advertisement
ਅਜੀਤ ਡੈਸਕ 08-12-2025
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਬਿਰਚ ਬਾਏ ਰੋਮੀਓ ਲੇਨ ਨਾਈਟ ਕਲੱਬ ਦੇ ਮਾਲਕ ਸÏਰਭ ਲੂਥਰਾ ਅਤੇ ਗÏਰਵ ਲੂਥਰਾ ਵਿਰੁੱਧ ਭਾਰਤੀ ਨਿਆਏ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀ ਹੈ | ਉਨ੍ਹਾਂ ਕਿਹਾ ਕਿ ਕਲੱਬ ਦੇ ਮੈਨੇਜਰ ਤੇ ਪ੍ਰੋਗਰਾਮ ਪ੍ਰਬੰਧਕਾਂ ਵਿਰੁੱਧ ਵੀ ਐੱਫ. ਆਈ. ਆਰ. ਦਰਜ ਕੀਤੀ ਗਈ ਹੈ | ਪੁਲਿਸ ਨੇ ਅਰਪੋਰਾ-ਨਾਗੋਆ ਪੰਚਾਇਤ ਦੇ ਸਰਪੰਚ ਰੋਸ਼ਨ ਰੈੱਡਕਰ ਨੂੰ ਹਿਰਾਸਤ 'ਚ ਲੈ ਲਿਆ, ਜਿਸ ਨੇ 2013 'ਚ ਇਸ ਇਮਾਰਤ ਲਈ ਵਪਾਰ ਲਾਇਸੈਂਸ ਜਾਰੀ ਕੀਤਾ ਸੀ | ਰੇਡਕਰ ਨੇ ਕਿਹਾ ਕਿ ਕਲੱਬ ਸÏਰਵ ਲੂਥਰਾ ਚਲਾ ਰਿਹਾ ਸੀ, ਜਿਸ ਦਾ ਆਪਣੇ ਸਾਥੀ ਨਾਲ ਝਗੜਾ ਸੀ | ਉਨ੍ਹਾਂ ਵਿਚਕਾਰ ਝਗੜਾ ਹੋਇਆ ਸੀ ਅਤੇ ਉਨ੍ਹਾਂ ਨੇ ਇਕ-ਦੂਜੇ ਵਿਰੁੱਧ ਪੰਚਾਇਤ ਕੋਲ ਸ਼ਿਕਾਇਤ ਦਰਜ ਕਰਵਾਈ ਸੀ | ਅਸੀਂ ਇਮਾਰਤ ਦਾ ਮੁਆਇਨਾ ਕੀਤਾ ਤੇ ਪਾਇਆ ਕਿ ਉਨ੍ਹਾਂ ਕੋਲ ਕਲੱਬ ਬਣਾਉਣ ਦੀ ਇਜਾਜ਼ਤ ਨਹੀਂ ਸੀ | ਰੇਡਕਰ ਨੇ ਦਾਅਵਾ ਕਿ ਪੰਚਾਇਤ ਨੇ ਢਾਹੁਣ ਦਾ ਨੋਟਿਸ ਜਾਰੀ ਕੀਤਾ ਸੀ, ਜਿਸ 'ਤੇ ਪੰਚਾਇਤ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਰੋਕ ਲਗਾ ਦਿੱਤੀ ਸੀ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਸੈਨਾ ਝੰਡਾ ਦਿਵਸ 'ਤੇ ਪ੍ਰਧਾਨ ਮੰਤਰੀ ਵਲੋਂ ਸੈਨਾਵਾਂ ਦਾ ਧੰਨਵਾਦ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਦੱਖਣੀ ਕੋਰੀਆ 'ਚ ਪ੍ਰਵਾਸੀ ਪੰਜਾਬੀਆਂ ਨੂੰ ਸੱਦਾ <br/>
Ad Position 24