11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਹਥਿਆਰਬੰਦ ਸੈਨਾ ਝੰਡਾ ਦਿਵਸ 'ਤੇ ਪ੍ਰਧਾਨ ਮੰਤਰੀ ਵਲੋਂ ਸੈਨਾਵਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 08-12-2025
ਨਵੀਂ ਦਿੱਲੀ, 7 ਦਸੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਥਿਆਰਬੰਦ ਸੈਨਾਵਾਂ ਦਾ ਅਟੁੱਟ ਸਾਹਸ ਨਾਲ ਰਾਸ਼ਟਰ ਦੀ ਰੱਖਿਆ ਕਰਨ ਲਈ ਡੂੰਘਾ ਧੰਨਵਾਦ ਪ੍ਰਗਟ ਕੀਤਾ | ਉਨ੍ਹਾਂ 'ਐਕਸ' 'ਤੇ ਪੋਸਟ ਕੀਤਾ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ 'ਤੇ ਅਸੀਂ ਉਨ੍ਹਾਂ ਬਹਾਦਰ ਪੁਰਸ਼ਾਂ ਤੇ ਅÏਰਤਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜੋ ਅਟੁੱਟ ਸਾਹਸ ਨਾਲ ਸਾਡੇ ਰਾਸ਼ਟਰ ਦੀ ਰੱਖਿਆ ਕਰਦੇ ਹਨ | ਪ੍ਰਧਾਨ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਫ਼ੰਡ 'ਚ ਵੀ ਯੋਗਦਾਨ ਪਾਇਆ | ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਵੀ ਇਸ ਫ਼ੰਡ 'ਚ ਯੋਗਦਾਨ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਫ਼ੌਜ ਦੇ ਜਵਾਨਾਂ ਦਾ ਅਨੁਸ਼ਾਸਨ, ਦਿ੍ੜ੍ਹ ਇਰਾਦਾ ਤੇ ਭਾਵਨਾ ਸਾਡੇ ਲੋਕਾਂ ਦੀ ਰੱਖਿਆ ਕਰਦੀ ਹੈ ਤੇ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ | ਉਨ੍ਹਾਂ ਦੀ ਵਚਨਬੱਧਤਾ ਸਾਡੇ ਰਾਸ਼ਟਰ ਪ੍ਰਤੀ ਫ਼ਰਜ਼, ਅਨੁਸ਼ਾਸਨ ਤੇ ਸ਼ਰਧਾ ਦੀ ਇਕ ਸ਼ਕਤੀਸ਼ਾਲੀ ਉਦਾਹਰਨ ਹੈ |

Ad Position 22
No active advertisement
ਪਿਛਲੀ ਖ਼ਬਰ ਗੌਰਵ ਖੰਨਾ ਨੇ ਜਿੱਤਿਆ ਰਿਐਲਿਟੀ ਸ਼ੋਅ ਬਿੱਗ ਬੌਸ <br/> ਅਗਲੀ ਖ਼ਬਰ ਕਲੱਬ ਮਾਲਕਾਂ ਵਿਰੁੱਧ ਐੱਫ.ਆਈ.ਆਰ. ਦਰਜ ਸਰਪੰਚ ਹਿਰਾਸਤ 'ਚ
Ad Position 24