ਲੇਹ, 7 ਦਸੰਬਰ (ਪੀ.ਟੀ.ਆਈ.)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਆਪ੍ਰੇਸ਼ਨ ਸੰਧੂਰ ਦÏਰਾਨ ਫ਼Ïਜਾਂ ਬਹੁਤ ਕੁਝ ਕਰ ਸਕਦੀਆਂ ਸਨ ਪਰ ਉਨ੍ਹਾਂ ਨੇ ਜਾਣਬੁੱਝ ਕੇ ਸੰਜਮ ਅਤੇ ਸੋਚ ਸਮਝਿਆ ਜਵਾਬ ਦਿੱਤਾ | ਉਨ੍ਹਾਂ ਕਿਹਾ ਕਿ ਮਈ 'ਚ ਹੋਏ ਆਪ੍ਰੇਸ਼ਨ ਨੇ ਭਾਰਤੀ ਫ਼Ïਜ ਦੀ ਸਮਰੱਥਾ ਅਤੇ ਅਨੁਸ਼ਾਸਨ ਦੋਵਾਂ ਦਾ ਪ੍ਰਦਰਸ਼ਨ ਕੀਤਾ, ਜਿਸ ਨੇ ਤਣਾਅ ਵਧਾਏ ਬਿਨਾਂ ਅੱਤਵਾਦੀ ਖ਼ਤਰੇ ਨੂੰ ਬੇਅਸਰ ਕਰ ਦਿੱਤਾ¢ ਰੱਖਿਆ ਮੰਤਰੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ.ਆਰ.ਓ.) ਦੁਆਰਾ ਪੂਰੇ ਕੀਤੇ ਗਏ 125 ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ 'ਆਪ੍ਰੇਸ਼ਨ ਸੰਧੂਰ ਦÏਰਾਨ, ਸਾਡੀ ਫ਼Ïਜ, ਸਿਵਲ ਪ੍ਰਸ਼ਾਸਨ ਅਤੇ ਸਰਹੱਦੀ ਖੇਤਰਾਂ ਦੇ ਨਾਗਰਿਕਾਂ ਵਿਚਕਾਰ ਅਸੀਂ ਜੋ ਤਾਲਮੇਲ ਦੇਖਿਆ ਉਹ ਬਹੁਤ ਵਧੀਆ ਸੀ | ਮੈਂ ਲੱਦਾਖ ਅਤੇ ਸਰਹੱਦੀ ਖੇਤਰਾਂ ਦੇ ਹਰੇਕ ਨਾਗਰਿਕ ਦਾ ਸਾਡੇ ਹਥਿਆਰਬੰਦ ਬਲਾਂ ਨੂੰ ਸਮਰਥਨ ਦੇਣ ਲਈ ਧੰਨਵਾਦ ਕਰਦਾ ਹਾਂ |' ਉਨ੍ਹਾਂ ਨੇ ਕਿਹਾ ਕਿ ਇਹ ਤਾਲਮੇਲ ਸਾਡੀ ਪਛਾਣ ਨੂੰ ਪਰਿਭਾਸ਼ਿਤ ਕਰਦਾ ਹੈ | ਇਹ ਸਾਡਾ ਆਪਸੀ ਰਿਸ਼ਤਾ ਹੈ ਜੋ ਸਾਨੂੰ ਦੁਨੀਆ ਵਿੱਚ ਵੱਖਰੀ ਪਹਿਚਾਣ ਦਿੰਦਾ ਹੈ | ਭਾਰਤੀ ਫÏਜ ਵੱਲੋਂ 7 ਮਈ ਨੂੰ ਆਪ੍ਰੇਸ਼ਨ ਸੰਧੂਰ ਸ਼ੁਰੂ ਕੀਤਾ ਗਿਆ ਸੀ | ਇਸਦਾ ਉਦੇਸ਼ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣਾ ਸੀ | ਇਹ 22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦਾ ਬਦਲਾ ਲੈਣ ਲਈ ਸੀ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚੋਂ ਜ਼ਿਆਦਾਤਰ ਸੈਲਾਨੀ ਸਨ |